Uttar Pradesh : ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸ੍ਰੀ ਗੁਰੂ ਨਾਨਕ ਜੀ ਦੇ ਪ੍ਰਕਾਸ਼ ਪੁਰਬ ‘ਤੇ ਸਿੱਖ ਸੰਗਤਾਂ ਤੇ ਪ੍ਰਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਪੜ੍ਹੋ, ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਕੀ ਲਿਖਿਆ ਵਧਾਈ ਸੰਦੇਸ਼
ਚੰਡੀਗੜ੍ਹ, 15ਨਵੰਬਰ(ਵਿਸ਼ਵ ਵਾਰਤਾ) ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਉਤੇ ਸਿੱਖ ਸੰਗਤਾਂ ਅਤੇ ਪ੍ਰਦੇਸ਼ ਵਾਸੀਆਂ ਨੂੰ ਵਧਾਈ ਦਿੱਤੀ।
ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ... ਮਹਾਨ ਸੰਤ, ਸਿੱਖ ਸੰਪਰਦਾ ਦੇ ਬਾਨੀ ਅਤੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ‘ਤੇ ਕੋਟਿ ਕੋਟਿ ਪ੍ਰਣਾਮ ਅਤੇ ਸੂਬੇ ਦੇ ਸਿੱਖ ਭਰਾਵਾਂ, ਸ਼ਰਧਾਲੂਆਂ ਅਤੇ ਲੋਕਾਂ ਨੂੰ ਹਾਰਦਿਕ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੀਆਂ ਸਿੱਖਿਆਵਾਂ ਜੋ ਵਿਸ਼ਵ ਨੂੰ ਬਰਾਬਰਤਾ, ਸਦਭਾਵਨਾ, ਨੈਤਿਕਤਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀਆਂ ਹਨ, ਉਹ ਮਨੁੱਖਤਾ ਲਈ ਮਾਰਗ ਦਰਸ਼ਕ ਹਨ।”
https://x.com/myogiadityanath/status/1857224076789698828
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/