Uttarakhand ਬੱਸ ਹਾਦਸੇ ‘ਚ 20 ਦੀ ਮੌਤ ; 150 ਫੁੱਟ ਡੂੰਘੀ ਖੱਡ ‘ਚ ਡਿੱਗੀ ਹੈ ਬੱਸ
ਚੰਡੀਗੜ੍ਹ, 4 ਨਵੰਬਰ(ਵਿਸ਼ਵ ਵਾਰਤਾ) ਉੱਤਰਾਖੰਡ ਦੇ ਅਲਮੋੜਾ ‘ਚ ਸੋਮਵਾਰ ਸਵੇਰੇ 8 ਵਜੇ ਇਕ ਯਾਤਰੀ ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 20 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਲੋਕ ਜ਼ਖਮੀ ਹੋ ਗਏ। ਇਹ ਹਾਦਸਾ ਅਲਮੋੜਾ ਦੇ ਕੁਪੀ ਨੇੜੇ ਵਾਪਰਿਆ। ਬੱਸ ਵਿੱਚ 42 ਯਾਤਰੀ ਸਵਾਰ ਸਨ। ਪੁਲਿਸ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਬੱਸ ਨਦੀ ਤੋਂ ਕਰੀਬ 10 ਫੁੱਟ ਅੱਗੇ ਇੱਕ ਦਰੱਖਤ ਵਿੱਚ ਫਸ ਕੇ ਰੁਕ ਗਈ। ਖਾਈ ‘ਚ ਡਿੱਗਣ ਦੌਰਾਨ ਕਈ ਯਾਤਰੀ ਝਟਕੇ ਕਾਰਨ ਖਿੜਕੀਆਂ ‘ਚੋਂ ਬਾਹਰ ਡਿੱਗ ਗਏ। ਬੱਸ ਕਿਨਾਥ ਤੋਂ ਰਾਮਨਗਰ ਜਾ ਰਹੀ ਸੀ। ਬਚਾਅ ਕਾਰਜ ਜਾਰੀ ਹੈ। ਇੱਕ ਅਧਿਕਾਰੀ ਨੇ ਦੱਸਿਆ 22 ਦੀ ਮੌਤ ਹੋ ਗਈ ਹੈ। ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬਚਾਅ ਕਾਰਜ ਪੂਰਾ ਹੋਣ ਤੋਂ ਬਾਅਦ ਮ੍ਰਿਤਕਾਂ ਦੀ ਸਹੀ ਗਿਣਤੀ ਦਾ ਪਤਾ ਲੱਗੇਗਾ। ਬੱਸ ਵਿੱਚ ਜ਼ਿਆਦਾਤਰ ਸਥਾਨਕ ਲੋਕ ਸਵਾਰ ਸਨ। ਅਲਮੋੜਾ ਦੇ ਐਸਪੀ ਅਤੇ ਨੈਨੀਤਾਲ ਤੋਂ ਪੁਲਿਸ ਬਲ ਮੌਕੇ ‘ਤੇ ਪਹੁੰਚ ਗਏ ਹਨ। ਐਸਡੀਆਰਐਫ ਦੀ ਟੀਮ ਵੀ ਬਚਾਅ ਵਿੱਚ ਲੱਗੀ ਹੋਈ ਹੈ। CM Pushkar Singh Dhami ਨੇ ਅਧਿਕਾਰੀਆਂ ਨੂੰ ਰਾਹਤ ਅਤੇ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਜ਼ਖਮੀਆਂ ਨੂੰ ਏਅਰਲਿਫਟ ਦੀ ਜ਼ਰੂਰਤ ਹੈ ਤਾਂ ਜ਼ਰੂਰ ਕੀਤੀ ਜਾਵੇ। (Uttarakhand) ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 4-4 ਲੱਖ ਰੁਪਏ ਅਤੇ ਜ਼ਖਮੀਆਂ ਨੂੰ 1-1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/