Uttarakhand ਬੱਸ ਹਾਦਸਾ: ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ
- ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ,ਗੰਭੀਰ ਜ਼ਖਮੀਆਂ ਲਈ 3 ਲੱਖ ਰੁਪਏ ਦਾ ਐਲਾਨ
ਉੱਤਰਾਖੰਡ, 25 ਦਸੰਬਰ : ਉੱਤਰਾਖੰਡ (Uttarakhand) ਦੇ ਭੀਮਤਾਲ ਵਿੱਚ ਅੱਜ ਅਲਮੋੜਾ ਤੋਂ ਹਲਦਵਾਨੀ ਆ ਰਹੀ ਰੋਡਵੇਜ਼ ਦੀ ਬੱਸ ਭੀਮਤਾਲ-ਰਾਣੀਬਾਗ ਮੋਟਰ ਰੋਡ ‘ਤੇ ਡੂੰਘੀ ਖਾਈ ‘ਚ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿੱਚ ਦੋ ਔਰਤਾਂ, ਇੱਕ ਪੁਰਸ਼ ਅਤੇ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਜਦਕਿ 20 ਦੇ ਕਰੀਬ ਲੋਕ ਜ਼ਖਮੀ ਹੋ ਗਏ।ਦੱਸਿਆ ਜਾ ਰਿਹਾ ਹੈ ਕਿ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਹ ਹਾਦਸਾ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ।
ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਬੱਸ ਹਾਦਸੇ ‘ਤੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਉੱਤਰਾਖੰਡ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ, ਗੰਭੀਰ ਜ਼ਖਮੀਆਂ ਦੇ ਪਰਿਵਾਰਾਂ ਲਈ 3 ਲੱਖ ਰੁਪਏ ਅਤੇ ਆਮ ਜ਼ਖਮੀ ਹੋਏ ਵਿਅਕਤੀਆਂ ਦੇ ਪਰਿਵਾਰਾਂ ਲਈ 15 ਤੋਂ 25 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/