Uttarakhand ਡੂੰਘੀ ਖੱਡ ‘ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ
- ਘਟਨਾ ਦੀ ਸੂਚਨਾ ਮਿਲਦੇ ਹੀ ਐੱਸਡੀਆਰਐੱਫ ਦੀ ਟੀਮ ਮੌਕੇ ‘ਤੇ ਪੁੱਜੀ
- ਚਾਰ ਲੋਕਾਂ ਦੀ ਮੌਤ ਦੀ ਪੁਸ਼ਟੀ, ਕਈ ਜ਼ਖਮੀ
ਨਵੀ ਦਿੱਲੀ : ਉੱਤਰਾਖੰਡ ਦੇ ਭੀਮਤਾਲ ਵਿੱਚ ਅੱਜ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੇ ਸਵਾਰੀਆਂ ਨਾਲ ਭਰੀ ਬੱਸ 100 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ ‘ਚ 4 ਯਾਤਰੀਆਂ ਦੀ ਮੌਤ ਹੋ ਗਈ। ਜਦਕਿ 25 ਲੋਕ ਜ਼ਖਮੀ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਅਲਮੋੜਾ ਤੋਂ ਹਲਦਵਾਨੀ ਆ ਰਹੀ ਰੋਡਵੇਜ਼ ਦੀ ਬੱਸ ਭੀਮਤਾਲ-ਰਾਣੀਬਾਗ ਮੋਟਰ ਰੋਡ ‘ਤੇ ਅਮਡਾਲੀ ਨੇੜੇ ਡੂੰਘੀ ਖਾਈ ‘ਚ ਡਿੱਗੀ।ਘਟਨਾ ਦੀ ਸੂਚਨਾ ਮਿਲਦੇ ਹੀ ਐੱਸਡੀਆਰਐੱਫ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ। 15 ਐਂਬੂਲੈਂਸਾਂ ਨੂੰ ਘਟਨਾ ਵਾਲੀ ਥਾਂ ‘ਤੇ ਭੇਜਿਆ ਗਿਆ ਹੈ। ਹਾਦਸੇ ‘ਚ ਚਾਰ ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ‘ਚ ਦੋ ਔਰਤਾਂ, ਇਕ ਪੁਰਸ਼ ਅਤੇ ਇਕ ਬੱਚਾ ਸ਼ਾਮਲ ਹੈ। ਜਦਕਿ ਕੁਝ ਗੰਭੀਰ ਜ਼ਖਮੀ ਹਨ।ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/