• Latest
  • Trending
PUNJAB NEWS: 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

PUNJAB NEWS: 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

2 years ago
ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

47 seconds ago
Breaking news : ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਬਜਟ ਸੈਸ਼ਨ ਦੌਰਾਨ ਕੰਪਲੈਕਸ ਕਰਵਾਇਆ ਗਿਆ ਖਾਲੀ 

Breaking news : ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਬਜਟ ਸੈਸ਼ਨ ਦੌਰਾਨ ਕੰਪਲੈਕਸ ਕਰਵਾਇਆ ਗਿਆ ਖਾਲੀ 

7 minutes ago
ਇਨਕਲਾਬੀ ਸੂਰਮੇ ਬਾਬਾ ਬੂਝਾ ਸਿੰਘ ਜੀ ਨੂੰ ਯਾਦ ਕਰਦਿਆਂ – ਗੁਰਭਜਨ ਗਿੱਲ

ਇਨਕਲਾਬੀ ਸੂਰਮੇ ਬਾਬਾ ਬੂਝਾ ਸਿੰਘ ਜੀ ਨੂੰ ਯਾਦ ਕਰਦਿਆਂ – ਗੁਰਭਜਨ ਗਿੱਲ

2 hours ago
Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
International News : ਈਰਾਨ ਦੇ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਦੀ ਮੌਤ ; ਤੇਲ ਅਵੀਵ ਵਿੱਚ 100 ਤੋਂ ਵੱਧ ਟਿਕਾਣਿਆਂ ‘ਤੇ ਹਮਲਾ

International News : ਈਰਾਨ ਦੇ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਦੀ ਮੌਤ ; ਤੇਲ ਅਵੀਵ ਵਿੱਚ 100 ਤੋਂ ਵੱਧ ਟਿਕਾਣਿਆਂ ‘ਤੇ ਹਮਲਾ

2 hours ago
ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ

ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ

2 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਤੇ ਗੜੇਮਾਰੀ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੀਂਹ ਤੇ ਗੜੇਮਾਰੀ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 18 March 2026 | Ang 647 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 March 2026 | Ang 647 I ਅੱਜ ਦਾ ਹੁਕਮਨਾਮਾ

6 hours ago
ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: PUNJAB POLICE ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

13 hours ago
ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: Dr. Baljit Kaur

ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਬਣਿਆ ਅੰਡਰ ਬ੍ਰਿਜ ਲੋਕਾਂ ਨੂੰ ਸਮਰਪਿਤ: Dr. Baljit Kaur

13 hours ago
ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ PUNJAB ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ ਬਾਰੇ ਕੇਂਦਰ ਸਰਕਾਰ ਦੀ ਪੁਸ਼ਟੀ PUNJAB ਦੇ ਕਿਸਾਨਾਂ ਦੀ ਵੱਡੀ ਜਿੱਤ, ਲੰਬਿਤ ਆਰਡੀਐਫ ਜਾਰੀ ਕਰਕੇ ਸੂਬੇ ਨੂੰ ਸਨਮਾਨ ਦਿਓ: ਖੁੱਡੀਆਂ

13 hours ago
Hindi News
English News
Wednesday, March 18, 2026
No Result
View All Result
21 °c
Chandigarh
24 ° Wed
25 ° Thu
25 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result
ADVERTISEMENT

PUNJAB NEWS: 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

August 7, 2024
in ਪੰਜਾਬ

ਕੁਸ਼ਲ ਸਿੰਜਾਈ ਪ੍ਰਣਾਲੀਆਂ ਲਈ ਦਿੱਤੀ ਜਾ ਰਹੀ ਹੈ 90 ਫ਼ੀਸਦੀ ਸਬਸਿਡੀ

ਚਾਰ ਦਹਾਕਿਆਂ ਵਿੱਚ ਪਹਿਲੀ ਵਾਰ 20 ਨਹਿਰਾਂ ‘ਚ ਵਗਿਆ ਪਾਣੀ, ਜਿਸ ਸਦਕਾ 916 ਮਾਈਨਰਾਂ ਅਤੇ ਖਾਲਿਆਂ ‘ਚ ਆਇਆ ਪਾਣੀ

ਨਵੀਨ ਸਿੰਜਾਈ ਪ੍ਰਾਜੈਕਟਾਂ ਅਤੇ ਨਹਿਰੀ ਨੈਟਵਰਕ ਦੀ ਬਹਾਲੀ ਨਾਲ ਨਹਿਰੀ ਪਾਣੀ ਦੀ ਵਰਤੋਂ ਅਤੇ ਟਿਕਾਊ ਖੇਤੀ ਨੂੰ ਮਿਲ ਰਿਹੈ ਹੁਲਾਰਾ

ਚੰਡੀਗੜ੍ਹ, 7 ਅਗਸਤ (ਵਿਸ਼ਵ ਵਾਰਤਾ):- ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੰਜਾਈ ਲਈ ਨਹਿਰੀ ਪਾਣੀ ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਠੋਸ ਉਪਰਾਲੇ ਕਰ ਰਹੀ ਹੈ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸਿੰਜਾਈ ਲਈ ਟੇਲਾਂ ਤੱਕ ਪਾਣੀ ਪਹੁੰਚਾਉਣ ਵਾਸਤੇ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ 2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਜਿਸ ਨਾਲ ਸੂਬੇ ਦੇ 30,282 ਹੈਕਟੇਅਰ ਰਕਬੇ ਨੂੰ ਫ਼ਾਇਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਤਹਿਤ ਕਿਸਾਨ ਸਮੂਹਾਂ ਲਈ 90 ਫ਼ੀਸਦੀ ਸਬਸਿਡੀ ਅਤੇ ਵਿਅਕਤੀਗਤ ਕਿਸਾਨਾਂ ਲਈ 50 ਫ਼ੀਸਦੀ ਸਬਸਿਡੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਾਸਤੇ ਕੁਸ਼ਲ ਜਲ ਸਿੰਜਾਈ ਪ੍ਰਣਾਲੀਆਂ ਤਹਿਤ ਲਗਭਗ 6,000 ਹੈਕਟੇਅਰ ਰਕਬਾ ਤੁਪਕਾ ਅਤੇ ਫੁਹਾਰਾ ਸਿੰਜਾਈ ਪ੍ਰਣਾਲੀਆਂ ਅਧੀਨ ਲਿਆਂਦਾ ਗਿਆ ਹੈ ਜਿਸ ਲਈ 90 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਟੇਲਾਂ ਤੱਕ ਪਾਣੀ ਪਹੁੰਚਾਉਣ ਲਈ 15,914 ਖਾਲ ਬਹਾਲ ਕੀਤੇ ਗਏ ਹਨ, ਜੋ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਚਾਰ ਦਹਾਕਿਆਂ ਵਿੱਚ ਪਹਿਲੀ ਵਾਰ 20 ਨਹਿਰਾਂ ਵਿੱਚੋਂ ਪਾਣੀ ਵਗਿਆ ਹੈ, ਜਿਸ ਨਾਲ 916 ਮਾਈਨਰਾਂ ਅਤੇ ਖਾਲਿਆਂ ਵਿੱਚ ਪਾਣੀ ਆਇਆ ਹੈ। ਉਨ੍ਹਾਂ ਦੱਸਿਆ ਕਿ ਕੁਝ ਖੇਤਰਾਂ ਨੂੰ ਤਾਂ 35-40 ਸਾਲਾਂ ਬਾਅਦ ਸਿੰਜਾਈ ਲਈ ਪਾਣੀ ਨਸੀਬ ਹੋਇਆ ਹੈ, ਜੋ ਲੰਬੇ ਸਮੇਂ ਤੋਂ ਸੁੱਕੀਆਂ ਪਈਆਂ ਜ਼ਮੀਨਾਂ ਲਈ ਇੱਕ ਵੱਡੀ ਰਾਹਤ ਹੈ।

ਡਾਰਕ ਜ਼ੋਨ ਅਧੀਨ ਸੂਬੇ ਦੇ 150 ਵਿੱਚੋਂ 114 ਬਲਾਕ ਹੋਣ ਦੇ ਮੱਦੇਨਜ਼ਰ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੀ ਕਮੀ ਦੇ ਗੰਭੀਰ ਮੁੱਦੇ ਬਾਰੇ ਗੱਲ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਬਹੁ-ਪੱਖੀ ਪਹੁੰਚ ਅਪਣਾਉਂਦਿਆਂ ਧਰਤੀ ਹੇਠਲੇ ਪਾਣੀ ਦੀ ਕੁਸ਼ਲ ਵਰਤੋਂ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਵਿੱਚ ਨਹਿਰੀ ਅਤੇ ਉਪ-ਸਤਹੀ ਜਲ ਸਰੋਤਾਂ ਦੀ ਸੁਚੱਜੀ ਵਰਤੋਂ, ਨਵੀਆਂ ਸਕੀਮਾਂ, ਬਜਟ ਵਿੱਚ ਵਾਧੇ ਅਤੇ ਸਮੇਂ ਸਿਰ ਫੰਡ ਜਾਰੀ ਕਰਨਾ ਸ਼ਾਮਲ ਹੈ।

ਸ. ਜੌੜਾਮਾਜਰਾ ਨੇ ਦੱਸਿਆ ਕਿ ਨਹਿਰੀ ਪਾਣੀ ਦੀ ਬਦਲਵੀਂ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਤੋਂ 300 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਪਾਣੀ ਦੀ ਸਿੰਜਾਈ ਲਈ ਵਰਤੋਂ ਵਾਸਤੇ 28 ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਕਦਮ ਸਤਹੀ ਪਾਣੀ ਦੇ ਬਦਲਵੇਂ ਸਰੋਤਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰ ਰਿਹਾ ਹੈ। ਇਸ ਤੋਂ ਇਲਾਵਾ 125 ਪਿੰਡਾਂ ਵਿੱਚ ਸੋਲਰ-ਲਿਫਟ ਸਿੰਜਾਈ ਪ੍ਰਾਜੈਕਟ ਸ਼ੁਰੂ ਕੀਤੇ ਗਏ ਹਨ ਤਾਂ ਜੋ ਸਿੰਜਾਈ ਲਈ ਛੱਪੜ ਦੇ ਪਾਣੀ ਦੀ ਵਰਤੋਂ ਕੀਤੀ ਜਾ ਸਕੇ, ਜਿਸ ਨਾਲ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟੇਗੀ।

ਉਨ੍ਹਾਂ ਦੱਸਿਆ ਕਿ ਨੀਮ ਪਹਾੜੀ ਕੰਢੀ ਖੇਤਰ ਵਿੱਚ ਬਰਸਾਤੀ ਪਾਣੀ ਦੀ ਸੰਭਾਲ, ਮਿੱਟੀ ਦੇ ਖੁਰਣ ਨੂੰ ਰੋਕਣ ਅਤੇ ਹੜ੍ਹਾਂ ਤੋਂ ਬਚਾਅ ਲਈ 160 ਵਾਟਰ ਹਾਰਵੈਸਟਿੰਗ-ਕਮ-ਰੀਚਾਰਜਿੰਗ ਢਾਂਚੇ ਅਤੇ ਚੈਕ ਡੈਮ ਉਸਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਜ਼ਮੀਨਦੋਜ਼ ਪਾਈਪਲਾਈਨ ਆਧਾਰਤ ਸਿੰਜਾਈ ਨੈਟਵਰਕ ਦੇ ਵਿਸਥਾਰ ਲਈ ਨਾਬਾਰਡ ਦੇ 277.57 ਕਰੋੜ ਰੁਪਏ ਦੀ ਫੰਡਿੰਗ ਵਾਲੇ ਦੋ ਪ੍ਰਾਜੈਕਟ ਵੀ ਸ਼ੁਰੂ ਕੀਤੇ ਹਨ, ਜਿਸ ਨਾਲ 40,000 ਹੈਕਟੇਅਰ ਤੋਂ ਵੱਧ ਰਕਬੇ ਨੂੰ ਲਾਭ ਹੋਵੇਗਾ।

ਸ. ਜੌੜਾਮਾਜਰਾ ਨੇ ਦੱਸਿਆ ਕਿ ਕਿਸਾਨ ਭਾਈਚਾਰੇ ਨੂੰ ਸਿੱਧੇ ਤੌਰ ‘ਤੇ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਪਹਿਲੀ ਵਾਰ ਨਹਿਰਾਂ ਅਤੇ ਪਿੰਡਾਂ ਦੇ ਛੱਪੜਾਂ ਤੋਂ ਸਤਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ, ਚੈਕ ਡੈਮਾਂ ਦੀ ਉਸਾਰੀ, ਮਿੱਟੀ/ਭੋਂ ਸੁਰੱਖਿਆ ਅਤੇ ਫਲੱਡ ਪਰੂਫਿੰਗ (ਹੜ੍ਹਾਂ ਤੋਂ ਬਚਾਅ), ਮੀਂਹ ਦੇ ਪਾਣੀ ਲਈ ਰੂਫ-ਟਾਪ ਰੀਚਾਰਜਿੰਗ ਢਾਂਚੇ ਦੀ ਸਥਾਪਨਾ ਲਈ ਕਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।

Tags: BREAKING NEWSPUNJABpunjab newsWEB PORTALWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking news : ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਬਜਟ ਸੈਸ਼ਨ ਦੌਰਾਨ ਕੰਪਲੈਕਸ ਕਰਵਾਇਆ ਗਿਆ ਖਾਲੀ 

Breaking news : ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਬਜਟ ਸੈਸ਼ਨ ਦੌਰਾਨ ਕੰਪਲੈਕਸ ਕਰਵਾਇਆ ਗਿਆ ਖਾਲੀ 

by Navjot
March 18, 2026
0

Breaking news : ਗੁਜਰਾਤ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਬਜਟ ਸੈਸ਼ਨ ਦੌਰਾਨ ਕੰਪਲੈਕਸ ਕਰਵਾਇਆ ਗਿਆ ਖਾਲੀ ...

ਇਨਕਲਾਬੀ ਸੂਰਮੇ ਬਾਬਾ ਬੂਝਾ ਸਿੰਘ ਜੀ ਨੂੰ ਯਾਦ ਕਰਦਿਆਂ – ਗੁਰਭਜਨ ਗਿੱਲ

ਇਨਕਲਾਬੀ ਸੂਰਮੇ ਬਾਬਾ ਬੂਝਾ ਸਿੰਘ ਜੀ ਨੂੰ ਯਾਦ ਕਰਦਿਆਂ – ਗੁਰਭਜਨ ਗਿੱਲ

by Navjot
March 18, 2026
0

ਇਨਕਲਾਬੀ ਸੂਰਮੇ ਬਾਬਾ ਬੂਝਾ ਸਿੰਘ ਜੀ ਨੂੰ ਯਾਦ ਕਰਦਿਆਂ - ਗੁਰਭਜਨ ਗਿੱਲ   ਚੰਡੀਗੜ੍ਹ, 18 ਮਾਰਚ(ਵਿਸ਼ਵ ਵਾਰਤਾ) ਬਾਬਾ ਬੂਝਾ ਸਿੰਘ ਇਨਕਲਾਬੀ...

Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

by Navjot
March 18, 2026
0

Morning News : ਸਵੇਰੇ 9:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ     ਚੰਡੀਗੜ੍ਹ, 18 ਮਾਰਚ (ਵਿਸ਼ਵ ਵਾਰਤਾ) – ਸਵੇਰੇ 9:00 ਵਜੇ...

ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ

ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ

by Navjot
March 18, 2026
0

ਇੰਦੌਰ ਵਿੱਚ ਕਾਰ ਚਾਰਜਿੰਗ ਦੌਰਾਨ ਲੱਗੀ ਅੱਗ, 7 ਦੀ ਮੌਤ ; ਕਈ ਜਖ਼ਮੀ ਚੰਡੀਗੜ੍ਹ, 18 ਮਾਰਚ(ਵਿਸ਼ਵ ਵਾਰਤਾ) ਇੰਦੌਰ ਦੇ ਬੰਗਾਲੀ...

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

by Navjot
March 18, 2026
0

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ   ਚੰਡੀਗੜ੍ਹ, 18 ਮਾਰਚ(ਵਿਸ਼ਵ ਵਾਰਤਾ)  ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀ ਮੂਲ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 