Varinder Ghuman funeral: ਪੰਜ ਤੱਤਾਂ ‘ਚ ਵਿਲੀਨ ਹੋਏ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ
ਜਲੰਧਰ,10 ਅਕਤੂਬਰ 2025 (ਵਿਸ਼ਵ ਵਾਰਤਾ): ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਘੁੰਮਣ (Varinder Ghuman funeral) ਦੀ ਬੀਤੇ ਕੱਲ੍ਹ ਮੌਤ ਹੋ ਗਈ। ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਜਲੰਧਰ ਦੇ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ ‘ਚ ਕੀਤਾ ਗਿਆ। ਉਨ੍ਹਾਂ ਦੇ ਵੱਡੇ ਪੁੱਤਰ ਨੇ ਚਿਤਾ ਨੂੰ ਅਗਨੀ ਦਿੱਤੀ। ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਘੁੰਮਣ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸਿਆਸੀ ਹਸਤੀਆਂ ਸਮੇਤ ਕਈ ਆਗੂ ਵੀ ਮੌਜੂਦ ਰਹੇ।
ਦੱਸਿਆ ਜਾਂਦਾ ਹੈ ਕਿ ਬਾਲੀਵੁੱਡ ਅਦਾਕਾਰ ਦਾ ਦੇਹਾਂਤ ਦਿਲ ਦਾ ਦੌਰਾ ਪੈਣ ਨਾਲ ਹੋਇਆ ਹੈ। ਘੁੰਮਣ ਦਾ ਮੋਢਾ ਫ੍ਰੈਕਚਰ ਸੀ ਅਤੇ ਉਹ ਸਰਜਰੀ ਲਈ ਅੰਮ੍ਰਿਤਸਰ ਵਿੱਚ ਸਨ। ਮੋਢੇ ਦੇ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਹਾਲਾਂਕਿ, ਉਸਦੇ ਦੋਸਤਾਂ ਦਾ ਦੋਸ਼ ਹੈ ਕਿ ਘੁੰਮਣ ਦਾ ਸਰੀਰ ਨੀਲਾ ਹੋ ਗਿਆ ਸੀ ਅਤੇ ਹਸਪਤਾਲ ਪ੍ਰਸ਼ਾਸਨ ਦੀ ਲਾਪਰਵਾਹੀ ਕਾਰਨ ਘੁੰਮਣ ਦੀ ਮੌਤ ਹੋਈ ਹੈ।
ਘੁੰਮਣ ਦੇ ਘਰ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਘੁੰਮਣ ਦੀ ਮੌਤ ਦੇ ਕਾਰਨ ਜੋ ਵੀ ਹੋਣ, ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























