VB-G RAM G ਬਿੱਲ ਲੋਕ ਸਭਾ ਵਿੱਚ ਪਾਸ
– ਵਿਰੋਧੀ ਧਿਰ ਨੇ ਸਦਨ ‘ਚ ਫਾੜ ਕੇ ਸੁੱਟੀਆਂ ਬਿੱਲ ਦੀ ਕਾਪੀਆਂ!
ਨਵੀ ਦਿੱਲੀ, 18 ਦਸੰਬਰ 2025 (ਵਿਸ਼ਵ ਵਾਰਤਾ): ਸੰਸਦ ਦਾ ਮਾਨਸੂਨ ਸੈਸ਼ਨ ਚੱਲ ਰਿਹਾ ਹੈ। ਅੱਜ ਜਦੋਂ ਸਦਨ ਨੇ “ਵਿਕਸਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਕਾ ਮਿਸ਼ਨ (ਗ੍ਰਾਮੀਣ) (VB-G RAM G) ਬਿੱਲ, 2025” ਪੇਸ਼ ਕੀਤਾ ਤਾਂ ਵਿਰੋਧੀ ਧਿਰ ਨੇ ਜ਼ੋਰਦਾਰ ਹੰਗਾਮਾ ਕੀਤਾ। ਲੋਕ ਸਭਾ ਨੇ ਵੀਰਵਾਰ ਨੂੰ “ਵਿਕਸਤ ਭਾਰਤ ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਕਾ ਮਿਸ਼ਨ (ਗ੍ਰਾਮੀਣ) (VB-G RAM G) ਬਿੱਲ, 2025” ਨੂੰ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ।

ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਹ ਬਿੱਲ ਸਦਨ ਵਿੱਚ ਰੱਖਿਆ ਸੀ, ਜਿਸਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।ਵਿਰੋਧੀ ਪਾਰਟੀਆਂ ਵੱਲੋਂ ਹੰਗਾਮੇ ਦੇ ਚਲਦਿਆ ਲੋਕ ਸਭਾ ਦੀ ਕਾਰਵਾਈ ਸ਼ੁੱਕਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਦੋਂ ਲੋਕ ਸਭਾ ਵਿੱਚ ਬਿੱਲ ‘ਤੇ ਵੋਟਿੰਗ ਹੋ ਰਹੀ ਸੀ, ਤਾਂ ਕਈ ਵਿਰੋਧੀ ਸੰਸਦ ਮੈਂਬਰਾਂ ਨੇ ਕਾਗਜ਼ (VB-G RAM G) ਦੇ ਟੁਕੜੇ ਸੁਟੇ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਬਿੱਲ ਦੀਆਂ ਕਾਪੀਆਂ ਪਾੜਨ ਅਤੇ ਸੁੱਟਣ ‘ਤੇ ਇਤਰਾਜ਼ ਜਤਾਇਆ।
ਵਿਰੋਧੀ ਧਿਰ ਨੇ ਸਰਕਾਰ ‘ਤੇ ਮਹਾਤਮਾ ਗਾਂਧੀ ਦਾ ਅਪਮਾਨ ਕਰਨ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦੇ ਉਪਬੰਧਾਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਇਆ। ਇਸ ‘ਤੇ ਕੇਂਦਰੀ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, “ਮਹਾਤਮਾ ਗਾਂਧੀ ਦਾ ਨਾਮ ਨਰੇਗਾ ਯੋਜਨਾ ਵਿੱਚ ‘2009 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ’ ਸ਼ਾਮਲ ਕੀਤਾ ਗਿਆ ਸੀ। ਲੋਕ ਸਭਾ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ 2009 ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਰੇਗਾ ਯੋਜਨਾ ਵਿੱਚ ਮਹਾਤਮਾ ਗਾਂਧੀ ਦਾ ਨਾਮ ਜੋੜਿਆ ਗਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























