Vice Presidential Election 2025 : ਬੀ. ਸੁਦਰਸ਼ਨ ਰੈੱਡੀ ਨੇ ਵਿਰੋਧੀ ਧਿਰ ਦੇ ਉਪ ਰਾਸ਼ਟਰਪਤੀ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ
ਨਵੀ ਦਿੱਲੀ, 21 ਅਗਸਤ 2025 (ਵਿਸ਼ਵ ਵਾਰਤਾ): ਉਪ-ਰਾਸ਼ਟਰਪਤੀ ਅਹੁਦੇ ਲਈ ਵਿਰੋਧੀ ਗਠਜੋੜ ਦੇ ਉਮੀਦਵਾਰ ਬੀ. ਸੁਦਰਸ਼ਨ ਰੈੱਡੀ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ (Vice Presidential Election 2025) ਦਾਖਲ ਕੀਤਾ। ਇਸ ਮੌਕੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ-ਰਾਜ ਸਭਾ ਨੇਤਾ ਮਲਿਕਾਰੁਜਨ ਖੜਗੇ, ਸਪਾ ਨੇਤਾ ਰਾਮ ਗੋਪਾਲ ਯਾਦਵ, ਐਨਸੀਪੀ ਮੁਖੀ ਸ਼ਰਦ ਪਵਾਰ, ਸ਼ਿਵ ਸੈਨਾ (ਯੂਬੀਟੀ) ਨੇਤਾ ਸੰਜੇ ਰਾਉਤ ਅਤੇ ਕਈ ਹੋਰ ਵੱਡੇ ਵਿਰੋਧੀ ਨੇਤਾ ਮੌਜੂਦ ਸਨ।
ਬੀ. ਸੁਦਰਸ਼ਨ ਰੈਡੀ ਨੇ ਆਪਣੀ ਨਾਮਜ਼ਦਗੀ ਦਾਖਲ ਕਰਨ ਤੋਂ ਪਹਿਲਾਂ ਆਜ਼ਾਦੀ ਘੁਲਾਟੀਆਂ ਅਤੇ ਮਹਾਨ ਨੇਤਾਵਾਂ ਨੂੰ ਸ਼ਰਧਾਂਜਲੀ ਦਿੱਤੀ। ਰੈੱਡੀ ਦਾ ਮੁਕਾਬਲਾ ਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨਾਲ ਹੈ। ਖਾਸ ਗੱਲ ਇਹ ਹੈ ਕਿ ਦੋਵੇਂ ਉਮੀਦਵਾਰ ਦੱਖਣ ਤੋਂ ਹਨ। ਦਰਅਸਲ, ਉਪ ਰਾਸ਼ਟਰਪਤੀ ਦੀ ਚੋਣ 21 ਜੁਲਾਈ ਦੀ ਰਾਤ ਨੂੰ ਜਗਦੀਪ ਧਨਖੜ ਦੇ ਅਚਾਨਕ ਅਸਤੀਫਾ ਦੇਣ ਕਾਰਨ ਹੋ ਰਹੀ ਹੈ। 74 ਸਾਲਾ ਧਨਖੜ ਦਾ ਕਾਰਜਕਾਲ 10 ਅਗਸਤ, 2027 ਤੱਕ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























