Vicky ਮਿੱਡੂਖੇੜਾ ਕਤਲ ਮਾਮਲੇ ਨਾਲ ਜੁੜੀ ਵੱਡੀ ਖਬਰ
ਦੋਸ਼ੀਆਂ ਨੂੰ ਮਿਲੀ ਹਾਈਕੋਰਟ ਤੋਂ ਰਾਹਤ?

ਚੰਡੀਗੜ੍ਹ, 7 ਜੁਲਾਈ 2025 (ਵਿਸ਼ਵ ਵਾਰਤਾ) : ਪੰਜਾਬ ਦੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ (Vicky) ਮਿੱਡੂਖੇੜਾ ਦੀ ਚਾਰ ਸਾਲ ਪਹਿਲਾਂ (2021 ‘ਚ) ਮੋਹਾਲੀ ਵਿੱਚ ਦਿਨ-ਦਿਹਾੜੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ ਵਿੱਚ ਮੋਹਾਲੀ ਜ਼ਿਲ੍ਹਾ ਅਦਾਲਤ ਨੇ ਤਿੰਨ ਮੁਲਜ਼ਮਾਂ ਨੂੰ ਕਤਲ ਅਤੇ ਅਸਲਾ ਐਕਟ ਦੇ ਤਹਿਤ ਦੋਸ਼ੀ ਠਹਿਰਾਇਆ ਸੀ। ਦੋਸ਼ੀਆਂ ਵਿੱਚ ਅਜੈ ਉਰਫ ਸੰਨੀ ਉਰਫ ਲੈਫਟੀ, ਸੱਜਣ ਉਰਫ ਭੋਲੂ ਅਤੇ ਅਨਿਲ ਬਾਠ ਸ਼ਾਮਲ ਸਨ।
ਹੁਣ ਇਸ ਕਤਲ ਮਾਮਲੇ ‘ਚ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ‘ਚ ਮੁਲਜ਼ਮ ਅਜੇ ਉਰਫ ਲੈਫਟੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਰਾਹਤ ਦਿੱਤੀ ਗਈ ਹੈ। ਉਸ ਦੀ ਸਜ਼ਾ ਅਤੇ ਜੁਰਮਾਨੇ ‘ਤੇ ਅਦਾਲਤ ਵਲੋਂ ਰੋਕ ਲਾਉਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।
ਦੱਸ ਦਈਏ ਕਿ ਵਿੱਕੀ ਮਿੱਡੂਖੇੜਾ ਦਾ ਕਤਲ 4 ਸਾਲ ਪਹਿਲਾਂ 7 ਅਗਸਤ 2021 ਨੂੰ ਹੋਇਆ ਸੀ, ਉਹ ਸੈਕਟਰ-70 ਵਿੱਚ ਆਪਣੇ ਪ੍ਰਾਪਰਟੀ ਡੀਲਰ ਦੋਸਤ ਕੋਲ ਗਿਆ ਸੀ। ਜਿਵੇਂ ਹੀ ਉਹ ਦਫ਼ਤਰ ਤੋਂ ਬਾਹਰ ਆਇਆ, ਉੱਥੇ ਪਹਿਲਾਂ ਤੋਂ ਮੌਜੂਦ ਮੁਲਜ਼ਮਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਵਿੱਕੀ ਨੇ ਭੱਜਣ ਦੀ ਬਹੁਤ ਕੋਸ਼ਿਸ਼ ਕੀਤੀ। ਉਹ ਲਗਭਗ ਇੱਕ ਕਿਲੋਮੀਟਰ ਦੌੜਿਆ। ਪਰ ਹਮਲਾਵਰ ਉਸਦਾ ਪਿੱਛਾ ਕਰਦੇ ਰਹੇ। ਅਤੇ ਕਰੀਬ 9 ਗੋਲੀਆਂ ਵਿੱਕੀ ਨੂੰ ਲੱਗੀਆਂ ਸਨ। ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























