• Latest
  • Trending
3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐਸ.ਈ., ਐਕਸੀਅਨ, ਡੀ.ਸੀ.ਐਫ.ਏ. ਵਿਰੁੱਧ Vigilance Bureau ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ

3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐਸ.ਈ., ਐਕਸੀਅਨ, ਡੀ.ਸੀ.ਐਫ.ਏ. ਵਿਰੁੱਧ Vigilance Bureau ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ

2 years ago
ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

32 minutes ago
Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

53 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

57 minutes ago
ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

2 hours ago
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

2 hours ago
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

2 hours ago
Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

Men’s Hockey Junior Asia Cup :  ਜੂਨੀਅਰ ਹਾਕੀ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ ; ਮਲੇਸ਼ੀਆ ਨੂੰ 3-1 ਨਾਲ ਹਰਾਇਆ

2 hours ago
BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

BRICS Summit : ਭਾਰਤ ਵਿਸ਼ਵ ਨੇਤਾਵਾਂ ਦਾ ਸਵਾਗਤ ਕਰਦਾ ਹੈ ; ਅਸੀਂ ਮਿਲ ਕੇ ਇੱਕ ਉੱਜਵਲ ਭਵਿੱਖ ਦੀ ਉਸਾਰੀ ਕਰਾਂਗੇ : ਗ੍ਰਹਿ ਮੰਤਰੀ 

3 hours ago
ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

ਪ੍ਰਧਾਨ ਮੰਤਰੀ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਮੰਡਪਮ ਵਿਖੇ ਕੀਤੀ ਦੁਵੱਲੀ ਮੀਟਿੰਗ

3 hours ago
ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

ਭਾਰਤ ਨੇ 80 ਲੱਖ HPV ਟੀਕਾਕਰਨ ਦਾ ਅੰਕੜਾ ਕੀਤਾ ਪਾਰ : ਸਿਹਤ ਮੰਤਰਾਲਾ

3 hours ago
 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

 Mythological thriller ਫਿਲਮ  ‘ਵ੍ਰਿਸ਼ਾਕਰਮਾ’ 4 ਦਸੰਬਰ ਨੂੰ ਹੋਵੇਗੀ ਰਿਲੀਜ਼ 

4 hours ago
ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

ਐਸ. ਜੈਸ਼ੰਕਰ ਨੇ ਬ੍ਰਾਜ਼ੀਲ ਦੇ ਵਿਦੇਸ਼ ਮੰਤਰੀ ਮੌਰੋ ਵੀਏਰਾ ਨਾਲ ਕੀਤੀ ਮੁਲਾਕਾਤ

4 hours ago
Hindi News
English News
Friday, September 11, 2026
No Result
View All Result
31 °c
Chandigarh
30 ° Sat
29 ° Sun
29 ° Mon
28 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐਸ.ਈ., ਐਕਸੀਅਨ, ਡੀ.ਸੀ.ਐਫ.ਏ. ਵਿਰੁੱਧ Vigilance Bureau ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ

October 15, 2024
in ਖਬਰਾਂ, ਪੰਜਾਬ
3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐਸ.ਈ., ਐਕਸੀਅਨ, ਡੀ.ਸੀ.ਐਫ.ਏ. ਵਿਰੁੱਧ Vigilance Bureau ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ

3 ਕਰੋੜ ਰੁਪਏ ਦੇ ਗਬਨ ਦੇ ਦੋਸ਼ ਹੇਠ ਨਗਰ ਨਿਗਮ ਲੁਧਿਆਣਾ ਦੇ ਐਸ.ਈ., ਐਕਸੀਅਨ, ਡੀ.ਸੀ.ਐਫ.ਏ. ਵਿਰੁੱਧ Vigilance Bureau ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ, ਐਕਸੀਅਨ ਗ੍ਰਿਫ਼ਤਾਰ

ਚੰਡੀਗੜ੍ਹ, 15 ਅਕਤੂਬਰ, 2024 (ਵਿਸ਼ਵ ਵਾਰਤਾ):-Punjab Vigilance Bureau ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਅਤੇ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ.) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਐਕਸੀਅਨ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ Vigilance Bureau ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜਸਪਿੰਦਰ ਸਿੰਘ, ਇਲੈਕਟ੍ਰਿਕ ਪੰਪ ਡਰਾਈਵਰ, ਜ਼ੋਨ ਸੀ, ਨਗਰ ਨਿਗਮ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਨੰਬਰ 359/2023 ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਸੰਚਾਲਨ ਅਤੇ ਰੱਖ-ਰਖਾਅ ਸ਼ਾਖਾ ਵਿੱਚ ਤਾਇਨਾਤ ਐਕਸੀਅਨ ਰਣਬੀਰ ਸਿੰਘ ਨੇ ਵੱਖ-ਵੱਖ ਟਿਊਬਵੈੱਲਾਂ ਸਬੰਧੀ ਕਾਰਜਾਂ ਲਈ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਅਦਾਇਗੀਆਂ ਕਰਨ ਲਈ ਐਮ.ਸੀ. ਖਾਤਿਆਂ ਵਿੱਚੋਂ ਮਈ 2021 ਤੋਂ ਸਤੰਬਰ 2022 ਤੱਕ 3,16,58,421 ਰੁਪਏ ਪੇਸ਼ਗੀ ਰਕਮ ਵਜੋਂ ਪ੍ਰਾਪਤ ਕੀਤੇ ਸਨ ਪਰ ਅਧਿਕਾਰੀਆਂ ਵੱਲੋਂ ਆਪਸੀ ਮਿਲੀਭੁਗਤ ਨਾਲ ਇਨ੍ਹਾਂ ਫੰਡਾਂ ਦਾ ਗਬਨ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੂੰ ਲੁਧਿਆਣਾ ਸ਼ਹਿਰ ਵਿੱਚ ਟਿਊਬਵੈੱਲ ਸਬੰਧੀ ਕਾਰਜਾਂ ਲਈ ਪੀ.ਐਸ.ਪੀ.ਸੀ.ਐਲ. ਵੱਲੋਂ ਪੇਸ਼ਗੀ ਰਕਮ ਦੇ ਭੁਗਤਾਨ ਬਾਰੇ ਕਿਸੇ ਪ੍ਰਸਤਾਵ ਜਾਂ ਮੰਗ ਨਾਲ ਸਬੰਧਤ ਕੋਈ ਦਸਤਾਵੇਜ਼ ਨਹੀਂ ਮਿਲਿਆ ਪਰ ਐਕਸੀਅਨ ਰਣਬੀਰ ਸਿੰਘ ਵੱਲੋਂ ਇਹ ਫੰਡ ਪ੍ਰਾਪਤ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਸਰਕਾਰੀ ਪ੍ਰਕਿਰਿਆ ਅਨੁਸਾਰ ਸਬੰਧਤ ਜੂਨੀਅਰ ਇੰਜਨੀਅਰ (ਜੇ.ਈ.) ਜਾਂ ਉਪ ਮੰਡਲ ਅਫ਼ਸਰ (ਐਸ.ਡੀ.ਓ.) ਵੱਲੋਂ ਲੋੜੀਂਦੀ ਤਜਵੀਜ਼ ਤਿਆਰ ਕੀਤੀ ਜਾਣੀ ਬਣਦੀ ਸੀ ਅਤੇ ਇਸ ਨੂੰ ਯੋਗ ਪ੍ਰਣਾਲੀ ਰਾਹੀਂ ਸਬੰਧਤ ਐਕਸੀਅਨ ਅੱਗੇ ਪੇਸ਼ ਕੀਤਾ ਜਾਣਾ ਸੀ ਪਰ ਉਕਤ ਮੁਲਜ਼ਮਾਂ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਸਰਕਾਰੀ ਫੰਡਾਂ ਦੇ ਗਬਨ ਕਰਨ ਦੇ ਉਦੇਸ਼ ਨਾਲ ਅਜਿਹੀ ਕੋਈ ਪ੍ਰਕਿਰਿਆ ਅਮਲ ਵਿੱਚ ਨਹੀਂ ਲਿਆਂਦੀ ਗਈ।

ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਐਕਸੀਅਨ ਰਣਬੀਰ ਸਿੰਘ ਨੇ ਖੁਦ ਹੀ ਫਾਈਲ ‘ਤੇ ਨੋਟਿੰਗ ਲਗਾ ਕੇ ਪੀ.ਐਸ.ਪੀ.ਸੀ.ਐਲ. ਵੱਲੋਂ ਫ਼ਰਜ਼ੀ ਮੰਗ ਪੇਸ਼ ਕੀਤੀ ਸੀ ਅਤੇ ਇਸਨੂੰ ਸੀਨੀਅਰ ਨਗਰ ਨਿਗਮ ਅਧਿਕਾਰੀਆਂ ਦੀ ਪ੍ਰਵਾਨਗੀ ਲਈ ਸੁਪਰਡੰਟ ਇੰਜੀਨੀਅਰ (ਐਸ.ਈ.) ਰਜਿੰਦਰ ਸਿੰਘ ਨੂੰ ਭੇਜ ਦਿੱਤਾ ਸੀ।

ਐਸ.ਈ. ਰਜਿੰਦਰ ਸਿੰਘ ਨੇ ਪੇਸ਼ਗੀ ਰਕਮ ਦਾ ਭੁਗਤਾਨ ਪ੍ਰਾਪਤ ਕਰਨ ਸਬੰਧੀ ਫਾਈਲ ਨਾਲ ਭੇਜੇ ਦਸਤਾਵੇਜ਼ਾਂ ਦੀ ਤਸਦੀਕ ਨਹੀਂ ਕੀਤੀ ਅਤੇ ਫਾਇਲ ਨੂੰ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ, ਵਧੀਕ ਕਮਿਸ਼ਨਰ ਅਤੇ ਕਮਿਸ਼ਨਰ ਦੀ ਪ੍ਰਵਾਨਗੀ ਲਈ ਅੱਗੇ ਭੇਜ ਦਿੱਤਾ।

ਮੁਲਜ਼ਮ ਐਕਸੀਅਨ ਅਤੇ ਐਸ.ਈ. ਨੇ ਆਪਣੇ ਵਿਭਾਗ ਦੇ ਨਿਯਮਾਂ ਤੋਂ ਜਾਣੂ ਹੋਣ ਦੇ ਬਾਵਜੂਦ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਕੇਸ ਨੂੰ ਪ੍ਰਵਾਨਗੀ ਲਈ ਅੱਗੇ ਉੱਚ ਅਧਿਕਾਰੀਆਂ ਕੋਲ ਭੇਜ ਦਿੱਤਾ। ਇਸ ਤੋਂ ਇਲਾਵਾ, ਨਗਰ ਨਿਗਮ ਦੇ ਤਤਕਾਲੀ ਜੁਆਇੰਟ ਕਮਿਸ਼ਨਰ, ਵਧੀਕ ਕਮਿਸ਼ਨਰ ਅਤੇ ਕਮਿਸ਼ਨਰ ਨੇ ਫਾਈਲ ਵਿਚ ਮੌਜੂਦ ਦਸਤਾਵੇਜ਼ਾਂ ਜਾਂ ਤੱਥਾਂ ਦੀ ਜਾਂਚ/ਪੜਤਾਲ ਕੀਤੇ ਬਿਨਾਂ ਇਨ੍ਹਾਂ ਕੇਸਾਂ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਦੀ ਮਨਜ਼ੂਰੀ ਉਪਰੰਤ ਆਰਜ਼ੀ ਪੇਸ਼ਗੀ ਰਕਮ ਦੇ ਭੁਗਤਾਨ ਦੀ ਫਾਈਲ ਸਾਲ 2021-2022 ਵਿੱਚ ਲੇਖਾ ਬ੍ਰਾਂਚ ਦੇ ਇੰਚਾਰਜ ਤਤਕਾਲੀ ਡੀ.ਸੀ.ਐਫ.ਏ. ਪੰਕਜ ਗਰਗ ਨੂੰ ਕੇਸ-ਅਧਾਰਤ ਪ੍ਰਣਾਲੀ ਰਾਹੀਂ ਜਾਰੀ ਕਰਨ ਲਈ ਭੇਜੀ ਗਈ ਸੀ ਕਿਉਂਕਿ ਪੇਸ਼ਗੀ ਰਕਮ 42 ਟਿਊਬਵੈੱਲ ਦੇ ਕਾਰਜਾਂ ਨਾਲ ਸਬੰਧਤ ਸੀ।

ਡੀ.ਸੀ.ਐਫ.ਏ. ਦਾ ਫਰਜ਼ ਪੇਸ਼ਗੀ ਸਬੰਧੀ ਅਦਾਇਗੀਆਂ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਫਾਈਲ ਨਾਲ ਲਗਾਏ ਸਾਰੇ ਦਸਤਾਵੇਜ਼ਾਂ ਦੀ ਪੜਤਾਲ ਕਰਨਾ ਸੀ ਪਰ ਉਸਨੇ ਇਸ ਸਬੰਧੀ ਕੋਈ ਇਤਰਾਜ਼ ਨਹੀਂ ਉਠਾਇਆ ਅਤੇ ਆਪਣੇ ਅਧਿਕਾਰ ਦੀ ਦੁਰਵਰਤੋਂ ਕੀਤੀ।

ਜਾਂਚ ਵਿੱਚ ਇਹ ਵੀ ਪਾਇਆ ਗਿਆ ਕਿ ਡੀ.ਸੀ.ਐਫ.ਏ. ਨੇ ਐਕਸੀਅਨ ਅਤੇ ਐਸ.ਈ. ਨਾਲ ਮਿਲੀਭੁਗਤ ਕਰਕੇ ਅਸਥਾਈ ਪੇਸ਼ਗੀ ਨਾਲ ਸਬੰਧਤ ਬਿੱਲ ਪਾਸ ਕੀਤੇ ਸਨ ਅਤੇ ਰਕਮ ਨਗਰ ਨਿਗਮ ਦੇ ਦੋ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਗਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਮੁਲਜ਼ਮ ਐਕਸੀਅਨ ਰਣਬੀਰ ਸਿੰਘ ਨੇ ਨਗਰ ਨਿਗਮ ਦੇ ਖਾਤਿਆਂ ਵਿੱਚੋਂ ਆਪਣੇ-ਆਪ ਨੂੰ ਚੈਕਾਂ ਰਾਹੀਂ ਵੱਖ-ਵੱਖ ਮਿਤੀਆਂ ਨੂੰ 3,16,58,421 ਰੁਪਏ ਦੀ ਰਾਸ਼ੀ ਹਾਸਲ ਕੀਤੀ ਅਤੇ ਆਪਸੀ ਮਿਲੀਭੁਗਤ ਨਾਲ ਫੰਡਾਂ ਦਾ ਗਬਨ ਕੀਤਾ।

ਜ਼ਿਕਰਯੋਗ ਹੈ ਕਿ ਜਦੋਂ ਇਸ ਸਬੰਧੀ ਤਿੰਨ ਸਾਲਾਂ ਬਾਅਦ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ਕੀਤੀ ਗਈ ਤਾਂ ਐਕਸੀਅਨ ਰਣਬੀਰ ਸਿੰਘ ਨੇ ਉਕਤ ਰਾਸ਼ੀ ਐਮ.ਸੀ. ਲੁਧਿਆਣਾ ਦੇ ਖਾਤੇ ਵਿੱਚ ਜਮ੍ਹਾ ਕਰਵਾਉਣੀ ਸ਼ੁਰੂ ਕਰ ਦਿੱਤੀ ਅਤੇ ਉਸ ਨੇ 30.01.2024 ਤੋਂ 21.03.2024 ਤੱਕ ਦੋ ਮਹੀਨਿਆਂ ਵਿੱਚ 3,12,23,729 ਰੁਪਏ ਦੀ ਰਕਮ ਜਮ੍ਹਾਂ ਕਰਵਾ ਦਿੱਤੀ।

ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਦੇ ਰਿਕਾਰਡ ਅਨੁਸਾਰ ਉਕਤ ਮੁਲਜ਼ਮ ਐਕਸੀਅਨ ਰਣਬੀਰ ਸਿੰਘ ਵੱਲ ਆਰਜ਼ੀ ਪੇਸ਼ਗੀ ਦੇ 4,34,692 ਰੁਪਏ ਅਜੇ ਵੀ ਬਕਾਇਆ ਹਨ।

ਇਸ ਸਬੰਧੀ ਉਪਰੋਕਤ ਸਾਰੇ ਮੁਲਜ਼ਮਾਂ ਸੁਪਰਡੈਂਟ ਇੰਜੀਨੀਅਰ ਰਾਜਿੰਦਰ ਸਿੰਘ, ਐਕਸੀਅਨ ਰਣਬੀਰ ਸਿੰਘ, ਅਤੇ ਡੀ.ਸੀ.ਐਫ.ਏ. ਪੰਕਜ ਗਰਗ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ ਧਾਰਾ 13(2) ਅਤੇ ਆਈ.ਪੀ.ਸੀ. ਦੀ ਧਾਰਾ 409, 465, 466 467, 468, 471, 120-ਬੀ ਤਹਿਤ ਐਫ.ਆਈ.ਆਰ. ਨੰਬਰ 32 ਮਿਤੀ 14.10.2024 ਨੂੰ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਕੇਸ ਦੀ ਜਾਂਚ ਦੌਰਾਨ ਨਗਰ ਨਿਗਮ ਲੁਧਿਆਣੇ ਵਿਖੇ ਉਸ ਸਮੇਂ ਤਾਇਨਾਤ ਹੋਰ ਸ਼ੱਕੀ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

Tags: Breaking news in PunjabiLatest Punjab newsLatest Punjab news in PunjabiPUNJABpunjab newsPunjab Vigilance Bureautop headlines in PunjabiWEB PORTALWISHAVWARTA.INਵਿਜੀਲੈਂਸ ਬਿਊਰੋ ਪੰਜਾਬ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ ‘ਤੇ ਛਾਪੇਮਾਰੀ

by Navjot
September 11, 2026
0

Pharma racket :  SIT ਵੱਲੋਂ 6 ਰਾਜਾਂ ਵਿੱਚ 10 ਥਾਵਾਂ 'ਤੇ ਛਾਪੇਮਾਰੀ ਬੈਂਗਲੁਰੂ, 11 ਸਤੰਬਰ (ਵਿਸ਼ਵ ਵਾਰਤਾ): ਕਰਨਾਟਕ ਦੀ ਵਿਸ਼ੇਸ਼...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 11, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ 17 ਸਤੰਬਰ ਤੱਕ ਆਖਰੀ ਮੌਕਾ ਦੇਣ ਦਾ ਐਲਾਨ

by Ankit
September 11, 2026
0

ਡਾ. ਬਲਜੀਤ ਕੌਰ ਵੱਲੋਂ ਅਕਾਦਮਿਕ ਸੈਸ਼ਨ 2025-26 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਬਕਾਇਆ ਕੇਸਾਂ ਲਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ

by Navjot
September 11, 2026
0

ਪੰਜਾਬ ਯੂਥ ਕਾਂਗਰਸ ਨੇ ਕੀਤੀਆਂ ਨਵੀਂ ਨਿਯੁਕਤੀਆਂ   ਚੰਡੀਗੜ੍ਹ, 11 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਵਿੱਚ ਯੂਥ ਕਾਂਗਰਸ ਨੇ ਨਵੀਆਂ ਨਿਯੁਕਤੀਆਂ...

Most Popular

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ 

by Navjot
1 day ago
0

BRICS ਦੁਆਰਾ ਇੱਕ ਸਮਾਵੇਸ਼ੀ ਵਿਸ਼ਵ ਵਿਵਸਥਾ ਨੂੰ ਰੂਪ ਦੇਣ ਵਿੱਚ ਭਾਰਤ ਨਿਭਾ ਰਿਹਾ ਹੈ ਅਹਿਮ ਭੂਮਿਕਾ      ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 