• Latest
  • Trending
Vigilance Bureau ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

Vigilance Bureau ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

2 years ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

22 seconds ago
PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

6 minutes ago
Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

ਲੋਕਲ ਬਾਡੀ (MC) ਉਪ-ਚੋਣਾਂ 2026 : ਭਾਰਤੀ ਜਨਤਾ ਪਾਰਟੀ ਨੇ ਐਲਾਨੇ ਉਮੀਦਵਾਰ

10 hours ago
ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਛੇ ਸ਼ਹੀਦ ਸਾਥੀਆਂ ਬਾਰੇ ਸਚਿੱਤਰ ਕਿਤਾਬਚਾ ਲੋਕ ਅਰਪਣ

10 hours ago
ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਲ 2027 ਵਿੱਚ ਆਪ ਦੀ ਚੋਣ ਮੁਹਿੰਮ ਨਾਗਰਿਕ ਕੇਂਦਰਿਤ ਹੋਵੇਗੀ, ਲੋਕ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਪਹਿਲ ਦਿੱਤੀ ਜਾਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

10 hours ago
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਨੇ ਰਿਕਾਰਡ 150 ਲੱਖ ਮੀਟ੍ਰਿਕ ਟਨ ਦਾ ਅੰਕੜਾ ਕੀਤਾ ਪਾਰ

10 hours ago
ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ;  ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

ਪੰਜਾਬ ਦੌਰੇ ‘ਤੇ ਆਉਣਗੇ ਭਾਜਪਾ ਪ੍ਰਧਾਨ ਨਿਤਿਨ ਨਿਬਿਨ; ਜਲੰਧਰ ਤੋਂ ‘ਸਮਰਸਤਾ ਯਾਤਰਾ’ ਦੀ ਕਰਨਗੇ ਸ਼ੁਰੂਆਤ

10 hours ago
ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ “ਪਲਾਸਟਿਕ ਚੈਂਪੀਅਨ” ਅਗਵਾਈ ਕਰਨ ਲੱਗੇ

11 hours ago
ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

ਗਾਇਕ ਬਿੱਟੂ ਖੰਨੇਵਾਲਾ ਦੀ ਬੁਲੰਦ ਆਵਾਜ਼ ਤੇ ਸ਼ਮਸ਼ੇਰ ਸੰਧੂ ਦੀ ਕਲਮ ਨਾਲ ਨਵਾਂ ਗਾਣਾ “ਯਾਰ ਬੋਲਦਾ 2” ਨੇ ਮਚਾਈਆਂ ਧੁੰਮਾਂ

11 hours ago
ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

ਸੋਨੀਆ ਗਾਂਧੀ ਦੀ ਕਿਤਾਬ Belonging: A Journey of Love ਰਿਲੀਜ਼

11 hours ago
Hindi News
English News
Tuesday, November 17, 2026
No Result
View All Result
14 °c
Chandigarh
19 ° Wed
19 ° Thu
20 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Vigilance Bureau ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

October 25, 2024
in ਖਬਰਾਂ, ਪੰਜਾਬ
Vigilance Bureau ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

Vigilance Bureau ਵੱਲੋਂ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਭਗੌੜਾ ਗੁਲਸ਼ਨ ਜੈਨ ਗ੍ਰਿਫ਼ਤਾਰ

•ਮੁਲਜ਼ਮ ਨੂੰ ਸਾਲ 2019 ਵਿੱਚ ਕੀਤਾ ਗਿਆ ਸੀ ਭਗੌੜਾ ਘੋਸ਼ਿਤ; ਵਿਜੀਲੈਂਸ ਬਿਊਰੋ ਨੇ ਮੁਲਜ਼ਮ ਦਾ 5 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਅੰਮ੍ਰਿਤਸਰ ਜ਼ਿਲ੍ਹੇ ‘ਚ ਹੋਏ ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਲੋੜੀਂਦੇ ਭਗੌੜੇ (ਪੀ.ਓ.) ਗੁਲਸ਼ਨ ਜੈਨ ਨੂੰ ਗ੍ਰਿਫ਼ਤਾਰ ਕਰਕੇ ਅਹਿਮ ਸਫ਼ਲਤਾ ਹਾਸਲ ਕੀਤੀ ਹੈ। ਦੱਸਣਯੋਗ ਹੈ ਕਿ ਗੁਲਸ਼ਨ ਜੈਨ ਨੂੰ ਅਦਾਲਤ ਨੇ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਸੀ।

ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਦੇ ਵਸਨੀਕ ਗੁਲਸ਼ਨ ਜੈਨ ਨੂੰ ਐਫ.ਆਈ.ਆਰ. ਨੰਬਰ 44 ਮਿਤੀ 05.04.2018 ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਕੇਸ ਪੁਲਿਸ ਥਾਣਾ ਜੰਡਿਆਲਾ ਗੁਰੂ (ਅੰਮ੍ਰਿਤਸਰ ਦਿਹਾਤੀ) ਵਿਖੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ 406, 409, 420, 467, 468, 471, ਅਤੇ 120-ਬੀ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਐਕਟ 1988 ਦੀ ਧਾਰਾ 13 (1) (ਡੀ) ਅਤੇ 13 (2) ਦੇ ਤਹਿਤ ਦਰਜ ਕੀਤਾ ਗਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਵੀਰੂ ਮੱਲ ਮੁਲਖ ਰਾਜ ਰਾਈਸ ਮਿੱਲ ਦੇ ਡਾਇਰੈਕਟਰਾਂ/ਮਾਲਕਾਂ, ਜੋ ਗੁਲਸ਼ਨ ਜੈਨ ਦੇ ਪਰਿਵਾਰਕ ਮੈਂਬਰ ਹਨ, ਸਮੇਤ 10 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਇਲਾਵਾ ਰਾਜ ਸਰਕਾਰ ਦੀਆਂ ਖਰੀਦ ਏਜੰਸੀਆਂ ਦੁਆਰਾ ਮਿੱਲ ਨੂੰ ਅਲਾਟ ਕੀਤੇ ਗਏ ਲਗਭਗ 33.6 ਕਰੋੜ ਰੁਪਏ ਦੀ ਕੀਮਤ ਦੇ ਝੋਨੇ ਦੀ ਹੇਰਾਫੇਰੀ ਅਤੇ ਗ਼ਬਨ ਵਿੱਚ ਕਥਿਤ ਸ਼ਮੂਲੀਅਤ ਲਈ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ‘ਤੇ ਵੀ ਕੇਸ ਦਰਜ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਡੀ.ਐਫ.ਐਸ.ਓ. ਰਮਿੰਦਰ ਸਿੰਘ ਬਾਠ, ਏ.ਐਫ.ਐਸ.ਓ. ਸ੍ਰੀਮਤੀ ਵਿਪਨ ਸ਼ਰਮਾ, ਇੰਸਪੈਕਟਰ ਗੁਰਜਿੰਦਰ ਕੁਮਾਰ, ਸਟੈਟਿਸਟਿਕ ਟੈਕਨੀਕਲ ਅਸਿਸਟੈਂਟ (ਐਸ.ਟੀ.ਏ.) ਪਰਮਿੰਦਰ ਸਿੰਘ ਭਾਟੀਆ ਅਤੇ ਡੀ.ਐਫ.ਐਸ.ਸੀ. ਅੰਮ੍ਰਿਤਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫਤਾਰ ਕਰਕੇ ਉਨ੍ਹਾਂ ਵਿਰੁੱਧ ਸਬੰਧਤ ਅਦਾਲਤ ਵਿੱਚ ਚਲਾਨ ਵੀ ਪੇਸ਼ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਮਿੱਲ ਦੇ ਡਾਇਰੈਕਟਰਾਂ/ਮਾਲਕਾਂ ਨੇ ਜੰਡਿਆਲਾ ਗੁਰੂ ਸਥਿਤ ਪੰਜਾਬ ਨੈਸ਼ਨਲ ਬੈਂਕ ਨਾਲ ਵੀ ਕਥਿਤ ਤੌਰ ‘ਤੇ 200 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਸੀ। ਇਸ ਮਾਮਲੇ ਦੀ ਜਾਂਚ 24.04.2018 ਨੂੰ ਪੰਜਾਬ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ। ਮੌਜੂਦਾ ਸਮੇਂ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਮੋਹਾਲੀ ਵਿੱਚ ਆਰਥਿਕ ਅਪਰਾਧ ਵਿੰਗ (ਈ.ਓ.ਡਬਲਯੂ.) ਦੇ ਵਧੀਕ ਇੰਸਪੈਕਟਰ ਜਨਰਲ (ਏ.ਆਈ.ਜੀ.) ਦੀ ਨਿਗਰਾਨੀ ਹੇਠ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਸਮਰੱਥ ਅਦਾਲਤ ਵੱਲੋਂ ਗੁਲਸ਼ਨ ਜੈਨ ਸਮੇਤ ਪੰਜ ਮੁਲਜ਼ਮਾਂ ਨੂੰ ਸਾਲ 2019 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ।

ਮਿਤੀ 03.07.2024 ਨੂੰ ਆਪਣੀ ਘੋਸ਼ਣਾ ਅਤੇ ਲੁੱਕ ਆਉਟ ਸਰਕੁਲਰ (LOC) ਨੂੰ ਇੱਕ ਪਾਸੇ ਰੱਖਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਗੁਲਸ਼ਨ ਜੈਨ ਨੂੰ 30.09.2024 ਜਾਂ ਇਸ ਤੋਂ ਪਹਿਲਾਂ ਸਬੰਧਤ ਅਦਾਲਤ ਵਿੱਚ ਸਮਰਪਣ ਕਰਨ ਦਾ ਹੁਕਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਏ.ਆਈ.ਜੀ, ਈ.ਓ.ਡਬਲਯੂ, ਪੰਜਾਬ ਦੇ ਦਫ਼ਤਰ ਨੇ ਇਸ ਮਾਮਲੇ ਸਬੰਧੀ ਡਾਇਰੈਕਟਰ ਬਿਊਰੋ ਆਫ਼ ਇਮੀਗ੍ਰੇਸ਼ਨ ਨੂੰ ਸੂਚਿਤ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਸੀ.ਬੀ.ਆਈ. ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਨਵੀਂ ਦਿੱਲੀ ਤੋਂ ਗੁਲਸ਼ਨ ਜੈਨ ਨੂੰ ਏਜੰਸੀ ਵੱਲੋਂ ਦਰਜ ਹੋਰ ਕੇਸਾਂ ਦੇ ਸਬੰਧ ਗ੍ਰਿਫ਼ਤਾਰ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ (ਵੀ.ਬੀ.) ਨੇ ਉਸ ਦਾ ਪ੍ਰੋਡਕਸ਼ਨ ਵਾਰੰਟ ਹਾਸਲ ਕਰਨ ਤੋਂ ਬਾਅਦ ਵੀਰਵਾਰ ਨੂੰ ਉਕਤ ਮਾਮਲੇ ਵਿੱਚ ਉਸ ਨੂੰ ਗ੍ਰਿਫਤਾਰ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਅਦਾਲਤ ਨੇ ਮੁਲਜ਼ਮ ਦਾ 5 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਹੈ।

———–

Tags: BREAKING NEWSBreaking news in PunjabiLatest Punjab newsLatest Punjab news in Punjabipunjab newsPunjab Vigilance Bureautop headlines in PunjabiVigilance BureauWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 17, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਇਹ ਜ਼ਿੰਦਗੀ ਦੀ ਸੱਚਾਈ ਹੈ ਕਿ ਚੰਗੇ ਦਿਨ ਬਿਤਾਉਣ...

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ

by Ranjit Singh
November 17, 2026
0

PM Modi ਅੱਜ ਕਵਾਡ ਸੰਮੇਲਨ ’ਚ ਲੈਣਗੇ ਹਿੱਸਾ, ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਨਵੀਂ ਦਿੱਲੀ, 17 ਨਵੰਬਰ (ਵਿਸ਼ਵ ਵਾਰਤਾ): ਪ੍ਰਧਾਨ...

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 November 2026 | Ang 604 I ਅੱਜ ਦਾ ਹੁਕਮਨਾਮਾ

by Ankit
November 17, 2026
0

  ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 17-11-2026...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 17, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਇਹ ਜ਼ਿੰਦਗੀ ਦੀ ਸੱਚਾਈ ਹੈ ਕਿ ਚੰਗੇ ਦਿਨ ਬਿਤਾਉਣ...

Most Popular

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ

by Ranjit Singh
3 weeks ago
0

Punjab CM ਦੇ OSD ਰਾਜਬੀਰ ਘੁੰਮਣ ਨੇ ਬਿਕਰਮ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 