• Latest
  • Trending
VIGILANCE BUREAU NEWS :ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

VIGILANCE BUREAU NEWS :ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

2 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

15 minutes ago
ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

56 minutes ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

1 hour ago
Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

2 hours ago
‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਤਾਲਮੇਲ ਕਮੇਟੀ ਦਾ ਐਲਾਨ

3 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

4 hours ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

4 hours ago
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

5 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

5 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

6 hours ago
Hindi News
English News
Monday, October 5, 2026
No Result
View All Result
31 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

VIGILANCE BUREAU NEWS :ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

February 28, 2025
in ਸਿਆਸੀ, ਖਬਰਾਂ
VIGILANCE BUREAU NEWS :ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

VIGILANCE BUREAU NEWS :ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ 9 ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ, ਵਕੀਲ ਗ੍ਰਿਫ਼ਤਾਰ

ਚੰਡੀਗੜ੍ਹ, 28 ਫਰਵਰੀ, 2025  ( ਵਿਸ਼ਵ ਵਾਰਤਾ ) :ਪੰਜਾਬ ਵਿਜੀਲੈਂਸ ਬਿਊਰੋ ਨੇ ਅਮਰੀਕਾ ਵਸਦੇ ਇੱਕ ਪ੍ਰਵਾਸੀ ਭਾਰਤੀ (ਐਨ.ਆਰ.ਆਈ.) ਦੀ ਲੁਧਿਆਣਾ ਸਥਿਤ 14 ਕਨਾਲ ਕੀਮਤੀ ਜ਼ਮੀਨ ਦੀ ਜਾਅਲੀ ਦਸਤਾਵੇਜ਼ਾਂ ਰਾਹੀਂ ਧੋਖਾਧੜੀ ਨਾਲ ਵੇਚਣ ਤੇ ਖਰੀਦਣ ਦੇ ਦੋਸ਼ ਹੇਠ 9 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਦੇ ਵਕੀਲ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਸਨੇ ਜ਼ਮੀਨ ਦੀ ਜਾਅਲੀ ਰਜਿਸਟਰੀ ਵਿੱਚ ਮੁੱਖ ਭੂਮਿਕਾ ਨਿਭਾਈ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਲੁਧਿਆਣਾ ਦੇ ਵੇਰਕਾ-ਲਾਡੂਵਾਲ ਬਾਈਪਾਸ ਨੇੜੇ ਪਿੰਡ ਨੂਰਪੁਰ ਬੇਟ ਵਿੱਚ ਸਥਿਤ ਇਸ ਛੇ ਕਰੋੜ ਰੁਪਏ ਤੋਂ ਵੱਧ ਦੀ ਕੀਮਤੀ ਜ਼ਮੀਨ ਦੀ ਧੋਖਾਧੜੀ ਨਾਲ ਰਜਿਸਟਰੀ ਕਰਵਾਉਣ ਬਾਰੇ ਮਿਲੀ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ 21 ਫਰਵਰੀ, 2025 ਨੂੰ ਸਬ-ਰਜਿਸਟਰਾਰ ਦਫ਼ਤਰ, ਤਹਿਸੀਲ ਪੱਛਮੀ, ਲੁਧਿਆਣਾ ਵਿਖੇ ਅਚਨਚੇਤ ਜਾਂਚ ਕੀਤੀ ਗਈ। ਇਸ ਜਾਂਚ ਤੋਂ ਪਤਾ ਲੱਗਾ ਕਿ 11 ਫਰਵਰੀ, 2025 ਨੂੰ ਦੀਪ ਸਿੰਘ (ਵਿਕਰੇਤਾ) ਅਤੇ ਪੰਚਕੂਲਾ ਦੇ ਦੀਪਕ ਗੋਇਲ (ਖਰੀਦਦਾਰ) ਵਿਚਕਾਰ 30 ਲੱਖ ਰੁਪਏ ਵਿੱਚ ਇੱਕ ਵਿਕਰੀ ਇਕਰਾਰਨਾਮਾ ਕੀਤਾ ਗਿਆ ਸੀ ਜਿਸ ਵਿੱਚ ਇੱਕ ਵਿਅਕਤੀ ਨੇ ਆਪਣੇ-ਆਪ ਨੂੰ ਦੀਪ ਸਿੰਘ ਦੱਸਦਿਆਂ ਤਹਿਸੀਲ ਦਫ਼ਤਰ ਵਿੱਚ ਪੇਸ਼ ਹੋ ਕੇ ਇਸ ਜਮੀਨ ਦੀ ਰਜਿਸਟਰੀ ਕਰਵਾਈ ਸੀ ਜਦਕਿ ਅਸਲ ਮਾਲਕ ਦੀਪ ਸਿੰਘ ਅਮਰੀਕਾ ਵਿੱਚ ਰਹਿ ਰਿਹਾ ਹੈ।
ਉਹਨਾਂ ਅੱਗੇ ਦੱਸਿਆ ਕਿ ਅਚਨਚੇਤ ਜਾਂਚ ਦੌਰਾਨ ਅਸਲ ਰਜਿਸਟਰੀ (ਵਿਕਰੀ ਡੀਡ) ਦਸਤਾਵੇਜ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਸੀ ਅਤੇ ਇਸ ਦੀ ਤਸਦੀਕ ਦੌਰਾਨ ਧੋਖਾਧੜੀ ਦੀ ਪੁਸ਼ਟੀ ਹੋਈ। ਇਸ ਵਿਕਰੀ ਡੀਡ ਨੂੰ ਤਹਿਸੀਲਦਾਰ ਪੱਛਮੀ ਲੁਧਿਆਣਾ, ਜਗਸੀਰ ਸਿੰਘ ਸਰਾਂ ਵੱਲੋਂ ਨਕਲੀ ਦੀਪ ਸਿੰਘ ਦੀ ਮੌਜੂਦਗੀ ਵਿੱਚ ਤਸਦੀਕ ਕੀਤਾ ਗਿਆ ਸੀ। ਖਰੀਦਦਾਰ ਦੀਪਕ ਗੋਇਲ ਤਰਫ਼ੋ ਅਮਿਤ ਗੌੜ ਨਾਮੀ ਇੱਕ ਵਿਅਕਤੀ ਪੇਸ਼ ਹੋਇਆ ਅਤੇ ਰਜਿਸਟਰੀ ਦੇ ਦਸਤਾਵੇਜ਼ਾਂ ‘ਤੇ ਦਸਤਖਤ ਕੀਤੇ। ਇਸ ਮੌਕੇ ਪ੍ਰਾਪਰਟੀ ਡੀਲਰ ਰਘਬੀਰ ਸਿੰਘ, ਐਡਵੋਕੇਟ ਗੁਰਚਰਨ ਸਿੰਘ ਅਤੇ ਨੰਬਰਦਾਰ ਬਘੇਲ ਸਿੰਘ ਸਮੇਤ ਗਵਾਹਾਂ ਨੇ ਨਕਲੀ ਦੀਪ ਸਿੰਘ ਦੀ ਅਸਲੀ ਜ਼ਮੀਨ ਮਾਲਕ ਵਜੋਂ ਪਛਾਣ ਕੀਤੀ।
ਅਗਲੇਰੀ ਜਾਂਚ ਤੋਂ ਪਤਾ ਲੱਗਾ ਕਿ ਅਸਲ ਮਾਲਕ ਦੀਪ ਸਿੰਘ, ਉਮਰ 55 ਸਾਲ, ਜਨਮ ਤੋਂ ਹੀ ਆਪਣੇ ਪਰਿਵਾਰ ਸਮੇਤ ਅਮਰੀਕਾ ਵਿੱਚ ਰਹਿ ਰਿਹਾ ਹੈ ਜਦਕਿ ਇਸ ਫ਼ਰਜ਼ੀ ਰਜਿਸਟਰੀ ਕਰਵਾਉਣ ਵਾਲੇ ਦੀਪ ਸਿੰਘ ਨੇ ਇੱਕ ਜਾਅਲੀ ਆਧਾਰ ਕਾਰਡ ਅਤੇ ਪੈਨ ਕਾਰਡ ਦੀ ਵਰਤੋਂ ਕੀਤੀ, ਜਿਸ ਵਿੱਚ ਉਸਦੀ ਉਮਰ 39 ਸਾਲ (ਜਨਮ 1985) ਦਰਸਾਈ ਗਈ, ਜਦੋਂ ਕਿ ਅਸਲ ਦੀਪ ਸਿੰਘ ਦਾ ਜਨਮ 1971 ਵਿੱਚ ਹੋਇਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਵਿੱਚ ਪਾਇਆ ਗਿਆ ਹੈ ਮਾਲ ਵਿਭਾਗ ਦੇ ਕਰਮਚਾਰੀਆਂ ਵੱਲੋਂ ਵੀ ਇਸ ਮਾਮਲੇ ਵਿੱਚ ਗੰਭੀਰ ਗਲਤੀਆਂ ਤੇ ਉਣਤਾਈਆਂ ਕੀਤੀਆਂ ਗਈਆਂ ਹਨ, ਜੋ ਇਸ ਵਿੱਚ ਸ਼ਾਮਲ ਲੋਕਾਂ ਦੇ ਪਿਛੋਕੜ ਦੀ ਪੁਸ਼ਟੀ ਕਰਨ ਵਿੱਚ ਅਸਫਲ ਰਹੇ। ਸਬੂਤਾਂ ਅਤੇ ਜਾਂਚ ਰਿਪੋਰਟ ਦੇ ਆਧਾਰ ‘ਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 318(4), 319(2), 336(2), 336(3), 338, 340(2) ਅਤੇ 61(2) ਤਹਿਤ ਆਰਥਿਕ ਅਪਰਾਧ ਸ਼ਾਖਾ ਵਿਖੇ 27 ਫਰਵਰੀ, 2025 ਨੂੰ ਮੁਕੱਦਮਾ ਨੰਬਰ 4 ਦਰਜ ਕੀਤਾ ਗਿਆ ਹੈ ਅਤੇ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪੀ ਗਈ।
ਮੁਲਜ਼ਮਾਂ ਵਿੱਚ ਤਹਿਸੀਲਦਾਰ ਜਗਸੀਰ ਸਿੰਘ ਸਰਾਂ, ਖਰੀਦਦਾਰ ਦੀਪਕ ਗੋਇਲ, ਨੰਬਰਦਾਰ ਬਘੇਲ ਸਿੰਘ, ਰਜਿਸਟਰੀ ਕਲਰਕ ਕ੍ਰਿਸ਼ਨ ਗੋਪਾਲ, ਐਡਵੋਕੇਟ ਗੁਰਚਰਨ ਸਿੰਘ, ਅਮਿਤ ਗੌੜ, ਨਕਲੀ ਦੀਪ ਸਿੰਘ, ਇੱਕ ਕੰਪਿਊਟਰ ਆਪਰੇਟਰ ਅਤੇ ਪ੍ਰਾਪਰਟੀ ਡੀਲਰ ਰਘਬੀਰ ਸਿੰਘ ਸ਼ਾਮਲ ਹਨ।
ਜਾਂਚ ਰਿਪੋਰਟ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਐਡਵੋਕੇਟ ਗੁਰਚਰਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਿਸਨੇ ਗਵਾਹ ਵਜੋਂ ਦਸਤਖ਼ਤ ਕੀਤੇ ਸਨ ਅਤੇ ਨਕਲੀ ਦੀਪ ਸਿੰਘ ਦੀ ਅਸਲੀ ਦੀਪ ਸਿੰਘ ਵਜੋਂ ਪਛਾਣ ਕੀਤੀ ਸੀ। ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।VIGILANCE BUREAU

Tags: Vigilance Bureau News
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

by Jaspreet Kaur
October 5, 2026
0

ਰਾਜਸਥਾਨ ਪੁਲਿਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ ਅੰਮ੍ਰਿਤਸਰ, 5 ਅਕਤੂਬਰ (ਵਿਸ਼ਵ ਵਾਰਤਾ) -...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

by Jaspreet Kaur
October 5, 2026
0

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ ਚੰਡੀਗੜ੍ਹ , 5 ਅਕਤੂਬਰ (ਵਿਸ਼ਵ ਵਾਰਤਾ) – ਮੁੱਖ ਮੰਤਰੀ...

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ

by Jaspreet Kaur
October 5, 2026
0

Nobel Prize 2026: ਮੈਡੀਸਨ ਦੇ ਖੇਤਰ ਵਿੱਚ ਨੋਬਲ ਪੁਰਸਕਾਰ ਦਾ ਐਲਾਨ ਨਵੀ ਦਿੱਲੀ, 5 ਅਕਤੂਬਰ (ਵਿਸ਼ਵ ਵਾਰਤਾ) – ਕਰੋਲਿਨਸਕਾ ਇੰਸਟੀਚਿਊਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

by Ankit
October 5, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ...

Most Popular

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

by Jaspreet Kaur
3 weeks ago
0

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਚੰਡੀਗੜ੍ਹ, 15 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਜਲੰਧਰ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 