• Latest
  • Trending
ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ Vigilance Bureau ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ Vigilance Bureau ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

2 years ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

9 minutes ago
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

19 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

1 hour ago
ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

ਕਿਸਾਨੀ ਮੰਗਾਂ ਦੇ ਹੱਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ DC ਦਫਤਰਾਂ ਦਾ ਕੀਤਾ ਜਾਵੇਗਾ ਘਿਰਾਓ

2 hours ago
ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

ਅੱਜ ਤੋਂ ਭਾਰਤ ਅਤੇ ਕੈਨੇਡਾ ਵਪਾਰਕ ਗੱਲਬਾਤ ਦੇ ਪੰਜਵੇਂ ਦੌਰ ਦੀ ਕਰਨਗੇ ਸ਼ੁਰੂਆਤ

2 hours ago
6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

6000 Crore Drug Case : ਬਿਕਰਮ ਮਜੀਠੀਆ ਦੀ SIT ਅੱਗੇ ਪੇਸ਼ੀ ਅੱਜ ; Jagdish Bhola ਤੋਂ ਵੀ ਇਸੇ ਮਾਮਲੇ ਵਿੱਚ ਹੋਵੇਗੀ ਪੁੱਛਗਿੱਛ 

2 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 05 October 2026 | Ang 577 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ

12 hours ago
Hindi News
English News
Monday, October 5, 2026
No Result
View All Result
26 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ Vigilance Bureau ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

September 27, 2024
in ਖਬਰਾਂ, ਪੰਜਾਬ
ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ Vigilance Bureau ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ Vigilance Bureau ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ Vigilance Bureau ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

ਚੰਡੀਗੜ੍ਹ, 27 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਲੁਧਿਆਣਾ ਦੇ ਪਾਲਿਸੀ (ਨੀਤੀ) ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਨਿਗਮ ਦੀ ਲਾਅ ਬ੍ਰਾਂਚ, ਜ਼ੋਨ-ਏ ਵਿਖੇ ਤਾਇਨਾਤ ਕਲਰਕ ਅਜੈ ਕੁਮਾਰ ਅਤੇ ਤਹਿ ਬਾਜ਼ਾਰੀ, ਜ਼ੋਨ-ਸੀ ਵਿਖੇ ਤਾਇਨਾਤ ਕਲਰਕ ਲਖਵੀਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋਵੇਂ ਮੁਲਜ਼ਮ ਕਲਰਕਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਈ.ਪੀ.ਸੀ. ਦੀ ਧਾਰਾ 409, 201, 204, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਅਧੀਨ ਐਫ.ਆਈ.ਆਰ. ਨੰਬਰ 30 ਮਿਤੀ 27.09.2024 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2009 ਦੇ ਇੱਕ ਸੀ.ਓ.ਸੀ.ਪੀ. 1299, 1319, 772, 12559 ਅਤੇ 917 ਵਿੱਚ ਮਿਤੀ 22.01.2010 ਨੂੰ ਹੁਕਮ ਜਾਰੀ ਕਰਕੇ ਗਿੱਲ ਰੋਡ, ਲੁਧਿਆਣਾ ਵਿਖੇ ਸਥਿਤ ਆਰਜ਼ੀ ਸਕੂਟਰ ਮਾਰਕੀਟ, ਆਈ.ਟੀ.ਈ. ਦੇ ਸਾਹਮਣੇ ਖੋਖਾ ਮਾਰਕੀਟ ਅਤੇ ਫਿਰੋਜ਼ ਗਾਂਧੀ ਮਾਰਕੀਟ, ਲੁਧਿਆਣਾ ਦੇ ਕਾਰ ਬਾਜ਼ਾਰ ਨੂੰ ਤਬਦੀਲ ਕਰਨ ਦੇ ਹੁਕਮ ਜਾਰੀ ਕੀਤੇ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ਪਾਲਿਸੀ ਤਿਆਰ ਕਰਨ ਉਪਰੰਤ ਨਗਰ ਨਿਗਮ ਲੁਧਿਆਣਾ ਦੇ ਤਤਕਾਲੀ ਮੇਅਰ ਵੱਲੋਂ 15.02.2010 ਨੂੰ ਜਨਰਲ ਹਾਊਸ ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆਅਤੇ ਇੱਕ ਕਮੇਟੀ ਦਾ ਗਠਨ ਕਰਕੇ ਇਸ ਸਬੰਧੀ 18.02.2010 ਨੂੰ ਰਿਪਰੋਟ ਸੌਂਪਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਸਾਲ 2010 ਵਿੱਚ ਨਗਰ ਨਿਗਮ ਲੁਧਿਆਣਾ ਦੇ ਤਤਕਾਲੀ ਕਮਿਸ਼ਨਰ ਅਤੇ ਕਮੇਟੀ ਨੇ ਸਕੂਟਰ ਮਾਰਕੀਟ ਅਤੇ ਖੋਖਾ ਮਾਰਕੀਟ ਨੂੰ ਤਬਦੀਲ ਕਰਨ ਬਾਰੇ ਕੁਝ ਸੁਝਾਅ ਦਿੱਤੇ ਸਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਨੈ ਕੁਮਾਰ ਵੱਲੋਂ ਦਾਇਰ ਸੀ.ਡਬਲਿਊ.ਪੀ. 4304 ਆਫ਼ 2013 ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 03.10.2023 ਅਤੇ 08.05.2024 ਨੂੰ ਜਾਰੀ ਹੁਕਮਾਂ ਅਨੁਸਾਰ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਵੱਲੋਂ ਸਬੰਧਤ ਕੇਸ ਵਿੱਚ ਜਾਂਚ ਕੀਤੀ ਗਈ।

ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਵੱਲੋਂ ਇਸ ਨੀਤੀ ਨਾਲ ਸਬੰਧਤ ਅਸਲ ਰਿਕਾਰਡ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਮੁਹੱਈਆ ਨਾ ਕਰਵਾਏ ਜਾਣ ਉਪਰੰਤ 28.08.2024 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਹੁਕਮ ਪਾਸ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਕਿ ਅਧਿਕਾਰਾਂ ਦੀ ਵਰਤੋਂ ਦੇ ਸਬੰਧ ਵਿੱਚ ਗੰਭੀਰ ਅਣਗਹਿਲੀਆਂ ਸਾਹਮਣੇ ਆਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਨੂੰ ਨਿਰਦੇਸ਼ ਦਿੱਤੇ ਜਾਂਦੇ ਹਨ ਕਿ ਜੇਕਰ ਸਬੰਧਤ ਦਸਤਾਵੇਜ਼ 07 ਦਿਨਾਂ ਦੀ ਮਿਆਦ ਦੇ ਅੰਦਰ ਨਹੀਂ ਸੌਂਪੇ ਜਾਂਦੇ ਤਾਂ ਮੌਜੂਦਾ ਕੇਸ ਵਿੱਚ ਐਫ.ਆਈ.ਆਰ. ਦਰਜ ਕਰਨ ਉਪਰੰਤ ਕਾਨੂੰਨ ਦੇ ਅਨੁਸਾਰ ਕੇਸ ਦੀ ਜਾਂਚ ਯਕੀਨੀ ਬਣਾਈ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਤੋਂ 03.09.2024 ਨੂੰ ਅਸਲ ਫ਼ਾਈਲ ਦੇ ਗੁੰਮ ਹੋਣ ਸਬੰਧੀ ਰਿਪੋਰਟ ਪ੍ਰਾਪਤ ਹੋਈ । ਉਨ੍ਹਾਂ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਕਲਰਕ ਲਖਵੀਰ ਸਿੰਘ ਨੇ ਦੱਸਿਆ ਹੈ ਕਿ ਅਸਲ ਫਾਈਲ ਕਲਰਕ ਰੌਣੀ ਨੂੰ ਮਿਤੀ 24.11.2019 ਨੂੰ ਸ਼ਾਮ 7 ਵਜੇ ਨਗਰ ਨਿਗਮ ਕਮਿਸ਼ਨਰ ਲੁਧਿਆਣਾ ਦੇ ਕੈਂਪ ਆਫਿਸ ਵਿਖੇ ਦਿੱਤੀ ਗਈ ਸੀ ਅਤੇ ਕਲਰਕ ਰੌਣੀ ਦੀ ਮੌਤ ਹੋ ਚੁੱਕੀ ਹੈ। ਇਸ ਸਬੰਧ ਵਿੱਚ ਕੀਤੀ ਗਈ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਉਕਤ ਫਾਈਲ ਨਗਰ ਨਿਗਮ ਲੁਧਿਆਣਾ ਦੀ ਬ੍ਰਾਂਚ ਵਿੱਚ ਵਾਪਸ ਪ੍ਰਾਪਤ ਹੋਈ ਸੀ।

ਬੁਲਾਰੇ ਨੇ ਦੱਸਿਆ ਕਿ ਪੜਤਾਲ ਵਿੱਚ ਇਹ ਗੱਲ ਸਾਹਮਣੇ ਆਉਣ ਕਿ ਅਸਲ ਫਾਈਲ 12.12.2019 ਨੂੰ ਤਹਿ ਬਾਜ਼ਾਰੀ ਬ੍ਰਾਂਚ ਨੂੰ ਭੇਜੀ ਗਈ ਸੀ, ਦੋਵੇਂ ਕਲਰਕਾਂ ਵੱਲੋਂ ਸੁਣਾਈ ਗਈ ਕਹਾਣੀ ਝੂਠੀ ਸਾਬਤ ਹੋਈ ਜਿਸ ਉਪਰੰਤ ਜਾਂਚ ਅਨੁਸਾਰ ਤਹਿ ਬਾਜ਼ਾਰੀ ਬ੍ਰਾਂਚ ਦੇ ਲਖਵੀਰ ਸਿੰਘ ਅਤੇ ਲਾਅ ਬ੍ਰਾਂਚ ਦੇ ਅਜੇ ਕੁਮਾਰ ਨਾਮਕ ਦੋ ਕਲਰਕਾਂ ਨੂੰ ਨੀਤੀ ਸਬੰਧੀ ਰਿਕਾਰਡ ਗੁੰਮ ਕਰਨ ਲਈ ਦੋਸ਼ੀ ਪਾਇਆ ਗਿਆ ਅਤੇ ਦੋਵਾਂ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਹੋਰ ਅਧਿਕਾਰੀਆਂ/ਕਰਮਚਾਰੀਆਂ/ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
————

Tags: BREAKING NEWSBreaking news in PunjabiLatest Punjab newsLatest Punjab news in PunjabiPunjab Vigilance Bureautop headlines in PunjabiVigilance BureauWEB PORTALWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

by Navjot
October 5, 2026
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ   ਚੰਡੀਗੜ੍ਹ,...

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

by Navjot
October 5, 2026
0

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
October 5, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ   ਚੰਡੀਗੜ੍ਹ,...

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

by Navjot
October 5, 2026
0

PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ   ਚੰਡੀਗੜ੍ਹ, 5 ਅਕਤੂਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

by Navjot
October 5, 2026
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ   ਚੰਡੀਗੜ੍ਹ,...

Most Popular

Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

Asian Games ‘ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ ‘ਚੋਂ 5 ਸ਼ੂਟਿੰਗ ‘ਚ ਆਏ

by Ranjit Singh
2 weeks ago
0

Asian Games 'ਚ ਭਾਰਤ ਨੂੰ ਮਿਲੇ 6 ਤਗਮੇ, ਇਨ੍ਹਾ 'ਚੋਂ 5 ਸ਼ੂਟਿੰਗ 'ਚ ਆਏ ਚੰਡੀਗੜ੍ਹ, 21 ਸਤੰਬਰ (ਵਿਸ਼ਵ ਵਾਰਤਾ): ਜਾਪਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 