Wakf Bill : ਲੰਬੀ ਚਰਚਾ ਤੋਂ ਬਾਅਦ ਵਕਫ਼ ਸੋਧ ਬਿੱਲ ਰਾਜ ਸਭਾ ‘ਚ ਵੀ ਹੋਇਆ ਪਾਸ
ਚੰਡੀਗੜ੍ਹ, 4ਅਪ੍ਰੈਲ(ਵਿਸ਼ਵ ਵਾਰਤਾ) Wakf Bill : ਵਕਫ਼ ਸੋਧ ਬਿੱਲ ਨੂੰ ਵੀ ਵੀਰਵਾਰ ਦੇਰ ਰਾਤ ਰਾਜ ਸਭਾ ਨੇ 12 ਘੰਟਿਆਂ ਤੋਂ ਵੱਧ ਚੱਲੀ ਚਰਚਾ ਤੋਂ ਬਾਅਦ ਪਾਸ ਕਰ ਦਿੱਤਾ ਹੈ। ਬਿੱਲ ਦੇ ਹੱਕ ਵਿੱਚ 128 ਅਤੇ ਵਿਰੋਧ ਵਿੱਚ 95 ਵੋਟਾਂ ਪਈਆਂ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵੀ ਬਿਲ ਲੰਬੀ ਚਰਚਾ ਤੋਂ ਬਾਅਦ ਲੋਕ ਸਭਾ ਵਿੱਚ ਪਾਸ ਹੋ ਗਿਆ ਸੀ। ਹੁਣ ਇਹ ਬਿੱਲ ਰਾਸ਼ਟਰਪਤੀ ਕੋਲ ਜਾਵੇਗਾ। ਉਨ੍ਹਾਂ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਬਣ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/