• Latest
  • Trending
ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

51 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

1 hour ago
Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

2 hours ago
ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ!  ਸੋਨੇ – ਚਾਂਦੀ ਹੋਇਆ ਸਸਤਾ

ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ! ਸੋਨੇ – ਚਾਂਦੀ ਹੋਇਆ ਸਸਤਾ

3 hours ago
ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਦੇਸ਼ ਦੀ ਦੂਜੀ ਵੰਦੇ ਭਾਰਤ ਸਲੀਪਰ ਟ੍ਰੇਨ ਨੂੰ ਮਨਜ਼ੂਰੀ

3 hours ago
ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

4 hours ago
Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

Sangrur : ਅਣਪਛਾਤੇ ਹਮਲਾਵਰਾਂ ਵੱਲੋਂ ਗੁਰੂਘਰ ਦੇ ਸੇਵਾਦਾਰ ‘ਤੇ ਹਮਲਾ, ਗੰਭੀਰ ਜ਼ਖਮੀ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

National: ਆਪਰੇਸ਼ਨ ਸਿੰਦੂਰ ਤੋਂ ਬਾਅਦ ਪਹਿਲੀ ਵਾਰ ਭਾਰਤੀ ਵਫ਼ਦ ਪਾਕਿਸਤਾਨ ਪਹੁੰਚਿਆ

5 hours ago
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ ਤੇ ਐਡਵੋਕੇਟ ਧਾਮੀ ਵੱਲੋਂ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ

6 hours ago
Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

Asian Games: ਸੈਮੀਫਾਈਨਲ ’ਚ ਭਾਰਤ ਦਾ ਸ਼੍ਰੀਲੰਕਾ ਨਾਲ ਹੋਵੇਗਾ ਮੁਕਾਬਲਾ

6 hours ago
Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

Chandigarh ‘ਚ ਹਵਾ ਪ੍ਰਦੂਸ਼ਣ ਸੁਧਾਰਨ ਦੀ ਯੋਜਨਾ, ਸ਼ਮਸ਼ਾਨ ਘਾਟਾਂ ’ਤੇ ਫੋਕਸ

7 hours ago
Hindi News
English News
Tuesday, September 29, 2026
No Result
View All Result
25 °c
Chandigarh
27 ° Wed
28 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਆਂਗਣਵਾੜੀ ਵਰਕਰ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਦੂਤ ਬਣ ਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਕਰ ਰਹੀਆਂ ਜਾਗਰੂਕ

September 29, 2026
in ਖਬਰਾਂ, ਪੰਜਾਬ

ਨੌਜਵਾਨਾਂ ਨੂੰ ਅਪੀਲ, ਨਸ਼ਿਆਂ ਦੀ ਲਪੇਟ ਵਿੱਚ ਆਉਣ ਦੀ ਸੰਭਾਵਨਾ ਵਾਲੇ ਦੋਸਤਾਂ ਦਾ ਸਾਥ ਨਾ ਛੱਡਣ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਸਤੰਬਰ 2026 (ਵਿਸ਼ਵ ਵਾਰਤਾ);- ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜਦਿਆਂ ਪਰਿਵਾਰਾਂ ਅਤੇ ਭਾਈਚਾਰਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਇੱਕ ਨੈੱਟਵਰਕ ਤਿਆਰ ਕਰ ਰਹੀਆਂ ਹਨ, ਜਿਸ ਵਿੱਚ ਖੇਡਾਂ ਅਤੇ ਭਾਈਚਾਰਕ ਭਾਗੀਦਾਰੀ ਨਸ਼ਿਆਂ ਦੀ ਰੋਕਥਾਮ ਦੀ ਰਣਨੀਤੀ ਦੇ ਅਹਿਮ ਹਿੱਸਿਆਂ ਵਜੋਂ ਉਭਰ ਰਹੇ ਹਨ।

ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿੱਚ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੇ ਇਹ ਝਲਕ ਪੇਸ਼ ਕੀਤੀ ਕਿ ਭਗਵੰਤ ਮਾਨ ਸਰਕਾਰ ਦਾ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਇਨਫੋਰਸਮੈਂਟ ਅਤੇ ਨਸ਼ਾ ਮੁਕਤੀ ਤੋਂ ਅੱਗੇ ਵਧਦਿਆਂ ਭਾਈਚਾਰਕ ਪੱਧਰ ’ਤੇ ਨਸ਼ਿਆਂ ਦੀ ਰੋਕਥਾਮ ਨੂੰ ਮਜ਼ਬੂਤ ਕਰਨ ਵੱਲ ਕੰਮ ਕਰ ਰਿਹਾ ਹੈ। ਇਸ ਮੌਕੇ, ‘ਨਸ਼ਾ ਮੁਕਤੀ ਮਿੱਤਰ’ ਵਜੋਂ ਸੇਵਾਵਾਂ ਨਿਭਾਅ ਰਹੀਆਂ 20 ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।

ਪਰਿਵਾਰਾਂ ਅਤੇ ਬੱਚਿਆਂ ਦੇ ਨਾਲ ਨਿਯਮਿਤ ਸੰਪਰਕ ਵਿੱਚ ਰਹਿਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਭਾਈਚਾਰਕ ਪੱਧਰ ’ਤੇ ਜਾਗਰੂਕਤਾ ਦੂਤ ਵਜੋਂ ਭੂਮਿਕਾ ਦਿੱਤੀ ਜਾ ਰਹੀ ਹੈ। ਉਹ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਪ੍ਰਤੀ ਜਾਗਰੂਕ ਕਰਨ, ਸਮੇਂ ਸਿਰ ਦਖ਼ਲ ਲਈ ਪ੍ਰੇਰਿਤ ਕਰਨ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਦੀਆਂ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਸੇਵਾਵਾਂ ਨਾਲ ਜੋੜਨ ਵਿੱਚ ਮਦਦ ਕਰਨਗੀਆਂ।

ਮਲੋਟ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਨਸ਼ਿਆਂ ਦੀ ਰੋਕਥਾਮ ਦੇ ਸਾਧਨ ਵਜੋਂ ਖੇਡਾਂ ਤੇ ਸਰਕਾਰ ਦੇ ਵਧ ਰਹੇ ਜ਼ੋਰ ਨੂੰ ਵੀ ਉਜਾਗਰ ਕੀਤਾ ਗਿਆ। ਜ਼ਿਲ੍ਹੇ ਦੇ ਨੌਜਵਾਨਾਂ ਨੂੰ ਹਾਕੀ, ਫੁੱਟਬਾਲ, ਵਾਲੀਬਾਲ ਅਤੇ ਕ੍ਰਿਕਟ ਦੇ ਸਾਮਾਨ ਵਾਲੀਆਂ 100 ਤੋਂ ਵੱਧ ਖੇਡ ਕਿੱਟਾਂ ਵੰਡੀਆਂ ਗਈਆਂ।

ਆਂਗਣਵਾੜੀ ਵਰਕਰਾਂ, ਨੌਜਵਾਨਾਂ ਅਤੇ ਜ਼ਿਲ੍ਹੇ ਦੇ ਭਾਈਚਾਰਕ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਸਿਹਤਮੰਦ ਵਿਕਲਪ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ।”

ਮੰਤਰੀ ਨੇ ਦੱਸਿਆ, “ਪੰਜਾਬ ਵਿੱਚ ਕਰੀਬ 3,000 ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ, ਜਦਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਾਲ ਜਨਵਰੀ ਵਿੱਚ 500 ਪਿੰਡ ਜਿੰਮਾਂ ਦਾ ਉਦਘਾਟਨ ਕੀਤਾ ਸੀ। ਇਸ ਮਹੀਨੇ ਦੀ ਸ਼ੁਰੂਆਤ ਵਿੱਚ ਬਠਿੰਡਾ ਤੋਂ ਸ਼ੁਰੂ ਹੋਏ ਸਾਲਾਨਾ ਖੇਡ ਮਹੋਤਸਵ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਰਾਹੀਂ ਵੀ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।”

ਉਨ੍ਹਾਂ ਕਿਹਾ, “ਇਹ ਪਹਿਲਕਦਮੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਇੱਕ ਹੋਰ ਮਹੱਤਵਪੂਰਨ ਪੱਖ ਜੋੜਦੀ ਹੈ। ਜਿੱਥੇ ਇਨਫੋਰਸਮੈਂਟ ਸਬੰਧੀ ਕਾਰਵਾਈ ਨਸ਼ਿਆਂ ਦੀ ਸਪਲਾਈ ਵਿੱਚ ਵਿਘਨ ਪਾਉਣ ’ਤੇ ਕੇਂਦਰਿਤ ਹੈ, ਉੱਥੇ ਨਸ਼ਾ ਮੁਕਤੀ ਅਤੇ ਰੀਹੈਬਲੀਟੇਸ਼ਨ ਸੇਵਾਵਾਂ ਪਹਿਲਾਂ ਹੀ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਦੀ ਸਹਾਇਤਾ ਕਰਦੀਆਂ ਹਨ। ਇਸ ਦੇ ਨਾਲ ਹੀ ਸਰਕਾਰ ਹੁਣ ਰੋਕਥਾਮ ’ਤੇ ਵੀ ਵਧੇਰੇ ਧਿਆਨ ਦੇ ਰਹੀ ਹੈ, ਤਾਂ ਜੋ ਅਜਿਹਾ ਮਾਹੌਲ ਤਿਆਰ ਕੀਤਾ ਜਾ ਸਕੇ, ਜਿੱਥੇ ਨੌਜਵਾਨਾਂ ਨੂੰ ਮਨੋਰੰਜਨ ਅਤੇ ਖੇਡ ਗਤੀਵਿਧੀਆਂ, ਭਾਈਚਾਰਕ ਸਹਿਯੋਗ ਅਤੇ ਅਜਿਹੇ ਬਾਲਗਾਂ ਦਾ ਸਾਥ ਮਿਲੇ, ਜੋ ਨਸ਼ਿਆਂ ਵੱਲ ਵਧਣ ਦੇ ਸ਼ੁਰੂਆਤੀ ਸੰਕੇਤਾਂ ਨੂੰ ਸਮੇਂ ਸਿਰ ਪਛਾਣ ਸਕਣ।”

ਡਾ. ਬਲਜੀਤ ਕੌਰ ਨੇ ਅਧਿਆਪਕਾਂ, ਮਾਪਿਆਂ, ਯੂਥ ਕਲੱਬਾਂ, ਪੰਚਾਇਤਾਂ ਅਤੇ ਸਮਾਜਿਕ ਭਲਾਈ ਸੰਸਥਾਵਾਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਉਨ੍ਹਾਂ ਦੋਸਤਾਂ ਦਾ ਸਾਥ ਨਾ ਛੱਡਣ, ਜੋ ਨਸ਼ਿਆਂ ਵੱਲ ਵਧ ਰਹੇ ਹੋਣ। ਇਸ ਦੀ ਬਜਾਏ ਉਨ੍ਹਾਂ ਦਾ ਸਹਿਯੋਗ ਕਰਨ ਅਤੇ ਮਦਦ ਲੈਣ ਤੇ ਨਸ਼ਿਆਂ ਤੋਂ ਦੂਰ ਹੋਣ ਲਈ ਉਨ੍ਹਾਂ ਨੂੰ ਉਤਸ਼ਾਹਿਤ ਕਰਨ।

ਮਲੋਟ ਸਮਾਗਮ ਵਿੱਚ ਸਕੂਲੀ ਬੱਚਿਆਂ ਨੇ ਪੋਸਟਰ ਬਣਾਉਣ ਅਤੇ ਲੇਖ ਲਿਖਣ ਮੁਕਾਬਲਿਆਂ ਵਿੱਚ ਹਿੱਸਾ ਲਿਆ। ਮਲਵਈ ਗਿੱਧਾ ਅਤੇ ਨਸ਼ਿਆਂ ਪ੍ਰਤੀ ਜਾਗਰੂਕਤਾ ’ਤੇ ਆਧਾਰਿਤ ਨਾਟਕ ਸਮੇਤ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਦਿੱਤਾ।

ਪੰਜਾਬ ਵਿੱਚ ਹੁਣ ਇੱਕ ਅਜਿਹਾ ਸਥਾਨਕ ਭਾਈਚਾਰਕ ਤੰਤਰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਭਾਈਚਾਰਕ ਸਿਹਤ ਵਰਕਰ, ਸਕੂਲ, ਮਾਪੇ, ਪੰਚਾਇਤਾਂ, ਯੂਥ ਕਲੱਬ ਅਤੇ ਖੇਡ ਸਹੂਲਤਾਂ ਨਸ਼ਿਆਂ ਦੀ ਰੋਕਥਾਮ ਦੇ ਯਤਨਾਂ ਦਾ ਹਿੱਸਾ ਬਣ ਰਹੇ ਹਨ। ਇਸ ਵਿੱਚ ਆਂਗਣਵਾੜੀ ਵਰਕਰਾਂ ਦੇ ਨਾਲ-ਨਾਲ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।

ਪੂਰੇ ਪੰਜਾਬ ਵਿੱਚ ‘ਨਸ਼ਾ ਮੁਕਤੀ ਮਿੱਤਰ’ ਤਾਇਨਾਤ ਕੀਤੇ ਜਾਣ ਨਾਲ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਉਨ੍ਹਾਂ ਪਰਿਵਾਰਾਂ ਅਤੇ ਭਾਈਚਾਰਿਆਂ ਦੇ ਹੋਰ ਨੇੜੇ ਲੈ ਕੇ ਜਾ ਰਹੀ ਹੈ, ਜਿੱਥੇ ਨਸ਼ਿਆਂ ਦੀ ਰੋਕਥਾਮ ਲਈ ਸਮੇਂ ਸਿਰ ਕਦਮ ਚੁੱਕੇ ਜਾ ਸਕਦੇ ਹਨ।

Tags: 'War Against Drugs'BREAKING NEWSLatest Punjab newsPUNJABWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
September 29, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,29 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ ‘ਤੇ ਸੁਰੱਖਿਆ ਏਜੰਸੀਆਂ !

by Jaspreet Kaur
September 29, 2026
0

ਅਮਿਤ ਸ਼ਾਹ ਦੇ ਜਲੰਧਰ ਦੌਰੇ ਤੋਂ ਪਹਿਲਾਂ ਲਿਖੇ ਮਿਲੇ ਦੇਸ਼ ਵਿਰੋਧੀ ਨਾਅਰੇ, ਅਲਰਟ 'ਤੇ ਸੁਰੱਖਿਆ ਏਜੰਸੀਆਂ ! ਚੰਡੀਗੜ੍ਹ, 29 ਸਤੰਬਰ...

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

Asian Games ‘ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ ‘ਚ ਤਿੰਨ ਤਗਮੇ ਕੀਤੇ ਆਪਣੇ ਨਾਮ

by Jaspreet Kaur
September 29, 2026
0

Asian Games 'ਚ ਗੁਲਵੀਰ ਸਿੰਘ ਨੇ ਰਚਿਆ ਇਤਿਹਾਸ; ਇੱਕੋ ਏਸ਼ੀਆਡ 'ਚ ਤਿੰਨ ਤਗਮੇ ਕੀਤੇ ਆਪਣੇ ਨਾਮ ਨਵੀ ਦਿੱਲੀ, 29 ਸਤੰਬਰ...

ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ!  ਸੋਨੇ – ਚਾਂਦੀ ਹੋਇਆ ਸਸਤਾ

ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ! ਸੋਨੇ – ਚਾਂਦੀ ਹੋਇਆ ਸਸਤਾ

by Jaspreet Kaur
September 29, 2026
0

ਗਹਿਣਿਆਂ ਦੇ ਖਰੀਦਦਾਰਾਂ ਲਈ ਵੱਡੀ ਖੁਸ਼ਖਬਰੀ! ਸੋਨੇ - ਚਾਂਦੀ ਹੋਇਆ ਸਸਤਾ - ਜਾਣੋ ਕਿੰਨੇ ਡਿੱਗੇ ਭਾਅ ਨਵੀ ਦਿੱਲੀ, 29 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

by Ankit
September 29, 2026
0

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਆਂਗਣਵਾੜੀ...

Most Popular

Breaking: ਪੰਜਾਬ ਕੈਬਨਿਟ ਦੀ ਅੱਜ ਸ਼ਾਮ ਨੂੰ ਫਿਰ ਹੋਵੇਗੀ ਮੀਟਿੰਗ

Breaking: ਪੰਜਾਬ ਕੈਬਨਿਟ ਦੀ ਅੱਜ ਸ਼ਾਮ ਨੂੰ ਫਿਰ ਹੋਵੇਗੀ ਮੀਟਿੰਗ

by Ranjit Singh
3 weeks ago
0

Breaking: ਪੰਜਾਬ ਕੈਬਨਿਟ ਦੀ ਅੱਜ ਸ਼ਾਮ ਨੂੰ ਫਿਰ ਹੋਵੇਗੀ ਮੀਟਿੰਗ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ) – ਪੰਜਾਬ ਕੈਬਨਿਟ ਦੀ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 