• Latest
  • Trending
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

49 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

3 minutes ago
ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

11 minutes ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

16 minutes ago
ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

53 minutes ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ ਜਾਰੀ, ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

1 hour ago
Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

Asian Games : ਭਾਰਤੀ ਪੁਰਸ਼ ਹਾਕੀ ਟੀਮ ਨੇ ਜਿੱਤਿਆ ਗੋਲਡ ; ਫਾਈਨਲ ਵਿੱਚ ਮਲੇਸ਼ੀਆ ਨੂੰ 5-1 ਨਾਲ ਹਰਾਇਆ

1 hour ago
ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

ਹੋਰਮੁਜ਼ ਸਟ੍ਰੇਟ ‘ਚ ਜਹਾਜ਼ ‘ਤੇ ਪ੍ਰੋਜੈਕਟਾਈਲ ਹਮਲੇ ਤੋਂ ਬਾਅਦ 5 ਭਾਰਤੀ ਨਾਗਰਿਕਾਂ ਨੂੰ ਬਚਾਇਆ ਗਿਆ

2 hours ago
Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

Asian Games : ਅਮਨ ਸਹਿਰਾਵਤ ਨੇ ਮੌਜੂਦਾ ਵਿਸ਼ਵ ਚੈਂਪੀਅਨ ਨੂੰ ਹਰਾ ਕੇ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ 

3 hours ago
ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

ਭਾਰਤ ਰੋਬੋਟਿਕ ਸਰਜਰੀ ਵਿੱਚ ਬਣੇਗਾ Global leader : ਜੇ.ਪੀ. ਨੱਡਾ

3 hours ago
ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

ਬਹੁ-ਰਾਸ਼ਟਰੀ ਹਵਾਈ ਅਭਿਆਸ ‘ਤਰੰਗ ਸ਼ਕਤੀ 2026’ ਜੋਧਪੁਰ ‘ਚ ਜਾਰੀ

3 hours ago
ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਕਾਰਨ 4 ਹੋਰ ਮੌਤਾਂ, ਮ੍ਰਿਤਕਾਂ ਦੀ ਕੁੱਲ ਗਿਣਤੀ 1,114 ਤੱਕ ਪਹੁੰਚੀ

3 hours ago
Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

Rs 50 lakh bribe : ਸੀਬੀਆਈ ਵੱਲੋਂ CPWD ਇੰਜੀਨੀਅਰ ਅਤੇ ਰੀਅਲ ਅਸਟੇਟ ਫਰਮ ਦੇ 3 ਅਧਿਕਾਰੀ ਗ੍ਰਿਫਤਾਰ

3 hours ago
Hindi News
English News
Saturday, October 3, 2026
No Result
View All Result
29 °c
Chandigarh
27 ° Sun
27 ° Mon
28 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਜਲਦ ਹੋਵੇਗੀ ਸ਼ੁਰੂ

October 3, 2026
in ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

Dr. Balbir Singh

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਜਲਦ ਹੋਵੇਗੀ ਸ਼ੁਰੂ

‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਨੂੰ ਮਜ਼ਬੂਤ, ਸਿਹਤਮੰਦ ਅਤੇ ਖੁਸ਼ਹਾਲ ਬਣਾਉਣ ਵਾਲੀ ਕ੍ਰਾਂਤੀ ਦੀ ਕਰ ਰਿਹੈ ਅਗਵਾਈ: ਡਾ. ਬਲਬੀਰ ਸਿੰਘ

ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ):- ਪੰਜਾਬ ਵਿੱਚ ਨਸ਼ਿਆਂ ਦੀ ਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਚੱਲ ਰਹੀ ਲੜਾਈ ਨੂੰ ਹੋਰ ਤੇਜ਼ ਕਰਨ ਦੇ ਮੱਦੇਨਜ਼ਰ ਸਰਕਾਰੀ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਕੇਂਦਰਾਂ ਵਿੱਚ ਜਲਦ ਹੀ ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਸ਼ੁਰੂ ਕੀਤੀ ਜਾਵੇਗੀ।

ਇਹ ਫ਼ੈਸਲਾ, ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਹੈ ਅਤੇ ਇਸ ਦਾ ਉਦੇਸ਼ ਨਸ਼ਿਆਂ ਦੀ ਆਦਤ ਨਾਲ ਜੂਝ ਰਹੇ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੂਬੇ ਵਿੱਚ ਖ਼ੂਨ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਕਰਨਾ ਹੈ। ਐੱਚ.ਆਈ.ਵੀ., ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਵਰਗੀਆਂ ਵਾਇਰਲ ਇਫਫੈਕਸ਼ਨਜ਼ ਇੱਕੋ ਸੂਈ ਅਤੇ ਸਰਿੰਜਾਂ ਨੂੰ ਵਾਰ-ਵਾਰ ਵਰਤਣ ਕਾਰਨ ਫ਼ੈਲਦੀਆਂ ਹਨ ਅਤੇ ਇਨ੍ਹਾਂ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨਸ਼ਿਆਂ ਦੀ ਲਤ ਤੋਂ ਉੱਭਰ ਰਹੇ ਲੋਕਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਪਿਛਲੇ ਕਈ ਸਾਲਾਂ ਤੋਂ ਐੱਚ.ਆਈ.ਵੀ. ਅਤੇ ਹੈਪੇਟਾਈਟਸ ਦੀ ਜਾਂਚ ਲਈ ਲਗਭਗ ਦੋ ਮਹੀਨਿਆਂ ਦੇ ਵਕਫ਼ੇ ’ਤੇ ਕੈਂਪ ਲਗਾਏ ਜਾਂਦੇ ਸਨ। ਇਨ੍ਹਾਂ ਕੈਂਪਾਂ ਰਾਹੀਂ ਜਾਂਚ ਦੀ ਸਹੂਲਤ ਤਾਂ ਮਿਲਦੀ ਸੀ, ਪਰ ਇਹ ਪਤਾ ਲਗਾਉਣ ਅਤੇ ਨਿਗਰਾਨੀ ਕਰਨ ਦੀ ਵਿਵਸਥਾ ਬਹੁਤ ਘੱਟ ਸੀ ਕਿ ਕਿਸ ਨੇ ਜਾਂਚ ਕਰਵਾਈ, ਕੌਣ ਜਾਂਚ ਤੋਂ ਵਾਂਝਾ ਰਹਿ ਗਿਆ ਅਤੇ ਕਿੰਨ੍ਹਾਂ ਵਿਅਕਤੀਆਂ ਨੂੰ ਅੱਗੇ ਡਾਕਟਰੀ ਦੇਖਭਾਲ ਦੀ ਲੋੜ ਹੈ।

ਨਵੀਂ ਪੇਸ਼ਕਦਮੀ ਤਹਿਤ ਜਾਂਚ ਨੂੰ ਸਮੇਂ-ਸਮੇਂ ’ਤੇ ਲਗਾਏ ਜਾਣ ਵਾਲੇ ਕੈਂਪਾਂ ਤੱਕ ਸੀਮਤ ਰੱਖਣ ਦੀ ਬਜਾਏ ਸਿੱਧੇ ਤੌਰ ’ਤੇ ਨਸ਼ਾ ਮੁਕਤੀ ਅਤੇ ਮੁੜ-ਵਸੇਬਾ ਪ੍ਰਕਿਰਿਆ ਨਾਲ ਜੋੜਿਆ ਜਾਵੇਗਾ। ਇਸ ਨਾਲ ਨਿਯਮਤ ਤੌਰ ’ਤੇ ਜਾਂਚ ਦੇ ਮੌਕੇ ਉਪਲੱਬਧ ਹੋਣ ਦੇ ਨਾਲ-ਨਾਲ ਉਨ੍ਹਾਂ ਲੋਕਾਂ ਦੀ ਪਛਾਣ ਕਰਨ ਵਿੱਚ ਵੀ ਮਦਦ ਮਿਲੇਗੀ, ਜਿਨ੍ਹਾਂ ਨੂੰ ਅੱਗੇ ਦੀ ਜਾਂਚ, ਇਲਾਜ ਜਾਂ ਨਿਰੰਤਰ ਡਾਕਟਰੀ ਦੇਖਭਾਲ ਦੀ ਲੋੜ ਹੈ।

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੀਕੇ ਰਾਹੀਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਲੋਕਾਂ ਵਿੱਚ ਖ਼ੂਨ ਰਾਹੀਂ ਫ਼ੈਲਣ ਵਾਲੀਆਂ ਲਾਗਾਂ ਦਾ ਜੋਖ਼ਮ ਵਧੇਰੇ ਹੁੰਦਾ ਹੈ। ਇਸ ਲਈ ਢੁਕਵੀਂ ਡਾਕਟਰੀ ਦੇਖਭਾਲ ਅਤੇ ਕਾਊਂਸਲਿੰਗ ਮੁਹੱਈਆ ਕਰਵਾਉਣ ਲਈ ਅਜਿਹੀਆਂ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਮਹੱਤਵਪੂਰਨ ਹੈ।”

ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਇੱਕ ਮਜ਼ਬੂਤ, ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਬਣਾਉਣ ਵਾਲੀ ਕ੍ਰਾਂਤੀ ਦੀ ਝੰਡਾ-ਬਰਦਾਰੀ ਕਰ ਰਹੀ ਹੈ। ਸਾਡਾ ਉਦੇਸ਼ ਸਿਰਫ਼ ਲੋਕਾਂ ਨੂੰ ਨਸ਼ਿਆਂ ਦੀ ਆਦਤ ਤੋਂ ਮੁਕਤ ਕਰਵਾਉਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਅਤੇ ਸਮਾਜ ਵਿੱਚ ਸਾਰਥਕ ਯੋਗਦਾਨ ਪਾਉਣ ਦੇ ਸਮਰੱਥ ਬਣਾਉਣਾ ਵੀ ਹੈ। ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਨੂੰ ਨਸ਼ਾ ਮੁਕਤੀ ਸੇਵਾਵਾਂ ਦੇ ਨਾਲ ਜੋੜ ਕੇ, ਸਰਕਾਰ ਨਸ਼ਿਆਂ ਤੋਂ ਉੱਭਰ ਰਹੇ ਲੋਕਾਂ ਲਈ ਬਿਹਤਰ ਅਤੇ ਉੱਜਵਲ ਭਵਿੱਖ ਯਕੀਨੀ ਬਣਾਉਣ ਵੱਲ ਇੱਕ ਹੋਰ ਅਹਿਮ ਕਦਮ ਚੁੱਕ ਰਹੀ ਹੈ। ”

ਪਹਿਲਾਂ ,ਜੇਕਰ ਕੋਈ ਵਿਅਕਤੀ ਜਾਂਚ ਕੈਂਪ ਵਿੱਚ ਜਾਣ ਤੋਂ ਖੁੰਝ ਜਾਂਦਾ ਸੀ ਤਾਂ ਉਸ ਨੂੰ ਅਗਲੇ ਕੈਂਪ ਲਈ ਕਈ ਹਫ਼ਤਿਆਂ ਜਾਂ ਮਹੀਨਿਆਂ ਤੱਕ ਉਡੀਕ ਕਰਨੀ ਪੈਂਦੀ ਸੀ। ਨਸ਼ਾ ਮੁਕਤੀ ਸੇਵਾਵਾਂ ਨਾਲ ਜਾਂਚ ਨੂੰ ਜੋੜਨ ਨਾਲ ਸੂਬੇ ਨੂੰ ਉਨ੍ਹਾਂ ਲੋਕਾਂ ਦੀ ਆਸਾਨੀ ਨਾਲ ਪਛਾਣ ਕਰਨ ਵਿੱਚ ਮਦਦ ਮਿਲੇਗੀ, ਜਿਨ੍ਹਾਂ ਦੀ ਜਾਂਚ ਕੀਤੀ ਜਾਣੀ ਹੈ। ਇਸ ਦੇ ਨਾਲ ਹੀ ਇਨਫੈਕਸ਼ਨ ਦੀ ਪੁਸ਼ਟੀ ਹੋਣ ’ਤੇ ਉਨ੍ਹਾਂ ਨੂੰ ਢੁਕਵੇਂ ਇਲਾਜ ਲਈ ਸਬੰਧਤ ਹਸਪਤਾਲ ਲਈ ਰੈਫਰ ਕਰਨਾ ਵੀ ਯਕੀਨੀ ਬਣਾਇਆ ਜਾ ਸਕੇਗਾ।

ਇਹ ਫ਼ੈਸਲਾ, ਸੂਬੇ ਵਿੱਚ ਸੰਚਾਰੀ ਬੀਮਾਰੀਆਂ ਦੇ ਫ਼ੈਲਾਅ ਨੂੰ ਰੋਕਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਤੋਂ ਪਹਿਲਾਂ ਅਗਸਤ ਵਿੱਚ, ਡਾ. ਬਲਬੀਰ ਸਿੰਘ ਨੇ ਖ਼ੂਨ ਰਾਹੀਂ ਫੈਲਣ ਵਾਲੀਆਂ ਇਨਫ਼ੈਕਸ਼ਨਜ਼ : ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਲਦ ਪਛਾਣ ਅਤੇ ਰੋਕਥਾਮ ਲਈ ਪੰਜਾਬ ਵਿੱਚ ਨਿਊਕਲਿਕ ਐਸਿਡ ਟੈਸਟਿੰਗ (ਐੱਨਏਟੀ) ਅਤੇ ਕੈਮਿਲਿਊਮਿਨੇਸੈਂਸ ਇਮਿਊਨੋਐਸੇ (ਸੀਐੱਲਆਈਏ) ਵਰਗੀਆਂ ਉੱਨਤ ਜਾਂਚ ਤਕਨੀਕਾਂ ਅਪਣਾਉਣ ਦਾ ਐਲਾਨ ਵੀ ਕੀਤਾ ਸੀ। ਸੂਬੇ ਦੇ ਸਾਰੇ ਆਮ ਆਦਮੀ ਕਲੀਨਿਕਾਂ ਵਿੱਚ ਇਨ੍ਹਾਂ ਤਿੰਨਾਂ ਇਨਫੈਕਸ਼ਨਾਂ ਦੀ ਜਾਂਚ ਮੁਫ਼ਤ ਉਪਲੱਬਧ ਹੈ। ਇਹ ਇਨਫੈਕਸ਼ਨਜ਼ ਕਈ ਸਾਲਾਂ ਤੱਕ ਬਿਨਾਂ ਕਿਸੇ ਸਪੱਸ਼ਟ ਲੱਛਣਾਂ ਦੇ ਸਰੀਰ ਵਿੱਚ ਮੌਜੂਦ ਰਹਿ ਸਕਦੇ ਹਨ, ਜਦੋਂਕਿ ਇਸ ਦੌਰਾਨ ਬੀਮਾਰੀ ਹੌਲੀ-ਹੌਲੀ ਗੰਭੀਰ ਰੂਪ ਧਾਰ ਲੈਂਦੀ ਹੈ। ਹਾਲਾਂਕਿ, ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਮਰੀਜ਼ ਲੰਬੇ ਸਮੇਂ ਤੱਕ ਸਿਹਤਮੰਦ ਜੀਵਨ ਬਤੀਤ ਕਰ ਸਕਦੇ ਹਨ।

ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ਨਸ਼ਾ ਮੁਕਤੀ ਸੇਵਾਵਾਂ ਨਾਲ ਜੋੜਨਾ ਨਸ਼ਾਖੋਰੀ ਦੇ ਇਲਾਜ ਪ੍ਰਤੀ ਸਰਕਾਰ ਦੇ ਉਸਾਰੂ ਦ੍ਰਿਸ਼ਟੀਕੋਣ ਦਾ ਪ੍ਰਤੱਖ ਪ੍ਰਮਾਣ ਹੈ। ਇਹ ਸਿਰਫ਼ ਨਸ਼ਿਆਂ ਤੋਂ ਉੱਭਰਨ ਦੀ ਪ੍ਰਕਿਰਿਆ ਤੱਕ ਸੀਮਤ ਨਹੀਂ ਸਗੋਂ ਉਸ ਤੋਂ ਅਗਾਂਹ ਵਧਕੇ ਪੀੜਤਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦਾ ਸੁਹਿਰਦ ਯਤਨ ਹੈ ।

ਸਬੰਧਤ ਸਿਹਤ ਸਮੱਸਿਆਵਾਂ ਦੀ ਪਛਾਣ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਨਾਲ-ਨਾਲ ਨਿਰੰਤਰ ਅਤੇ ਸਥਾਈ ਸੁਧਾਰ ਲਈ ਕਾਊਂਸਲਿੰਗ, ਮਨੋਵਿਗਿਆਨਕ ਸਹਾਇਤਾ, ਡਾਕਟਰੀ ਦੇਖਭਾਲ ਅਤੇ ਸਮਾਜਿਕ ਮੁੜ-ਵਸੇਬਾ ਬਹੁਤ ਅਹਿਮ ਤੇ ਜ਼ਰੂਰੀ ਹਨ।

ਨਿੱਜੀ ਕੇਂਦਰਾਂ ਵਿੱਚ ਇਸ ਸਹੂਲਤ ਦੀ ਸ਼ੁਰੂਆਤ ਹੋ ਚੁੱਕੀ ਹੈ, ਜਦੋਂਕਿ ਸਰਕਾਰੀ ਕੇਂਦਰਾਂ ਵਿੱਚ ਇਸ ਨੂੰ ਜਲਦ ਲਾਗੂ ਕੀਤੇ ਜਾਣ ਦੀ ਉਮੀਦ ਹੈ। ਇਸ ਪਹਿਲਕਦਮੀ ਦਾ ਉਦੇਸ਼ ਨਸ਼ਿਆਂ ਦੀ ਸਮੱਸਿਆ ਤੋਂ ਪ੍ਰਭਾਵਿਤ ਲੋਕਾਂ ਲਈ ਉਪਲੱਬਧ ਦੇਖਭਾਲ ਦੀ ਪੂਰੀ ਪ੍ਰਕਿਰਿਆ ਨੂੰ ਹੋਰ ਮਜ਼ਬੂਤ ਕਰਨਾ ਹੈ।

Tags: BREAKING NEWSPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

by Ankit
October 3, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ ਪੁਲਿਸ ਟੀਮਾਂ ਨੇ 195 ਵਿਅਕਤੀਆਂ...

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ

by Ankit
October 3, 2026
0

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ- CM ਭਗਵੰਤ ਸਿੰਘ ਮਾਨ ਨਸ਼ੇ...

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ

by Navjot
October 3, 2026
0

Cricket : ਭਾਰਤ ਬਨਾਮ ਵੈਸਟਇੰਡੀਜ਼ ; ਤੀਜਾ ਵਨਡੇ: ਭਾਰਤ ਨੇ ਵੈਸਟਇੰਡੀਜ਼ ਲਈ ਸੈੱਟ ਕੀਤਾ ਟਾਰਗੇਟ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ):...

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

by Ankit
October 3, 2026
0

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ; ਹੁਣ ਤੱਕ ਕਰੀਬ 255 ਕਰੋੜ ਰੁਪਏ ਦੀ ਵਿੱਤੀ ਸਹਾਇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ

by Ankit
October 3, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 256ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 275 ਕਾਬੂ ਪੁਲਿਸ ਟੀਮਾਂ ਨੇ 195 ਵਿਅਕਤੀਆਂ...

Most Popular

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

by Ankit
2 weeks ago
0

ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਲੋਕ ਨਿਰਮਾਣ ਮੰਤਰੀ ਵੱਲੋਂ ਪ੍ਰਾਜੈਕਟ ਸਬੰਧੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 