• Latest
  • Trending
ਯੁੱਧ ਨਸ਼ੇ ਵਿਰੁੱਧ: Punjab Government ਲੋਕ ਲਹਿਰ ਨਾਲ ਨਸ਼ੇ ਦਾ ਸਫਾਇਆ ਕਰਕੇ ਦਮ ਲਵੇਗੀ – ਧਾਲੀਵਾਲ

ਯੁੱਧ ਨਸ਼ੇ ਵਿਰੁੱਧ: Punjab Government ਲੋਕ ਲਹਿਰ ਨਾਲ ਨਸ਼ੇ ਦਾ ਸਫਾਇਆ ਕਰਕੇ ਦਮ ਲਵੇਗੀ – ਧਾਲੀਵਾਲ

2 years ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

19 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

48 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ੇ ਵਿਰੁੱਧ: Punjab Government ਲੋਕ ਲਹਿਰ ਨਾਲ ਨਸ਼ੇ ਦਾ ਸਫਾਇਆ ਕਰਕੇ ਦਮ ਲਵੇਗੀ – ਧਾਲੀਵਾਲ

ਕੈਬਨਿਟ ਮੰਤਰੀਆਂ ਧਾਲੀਵਾਲ, ਕਟਾਰੂਚੱਕ ਤੇ ਮੋਹਿੰਦਰ ਭਗਤ ਦੀ ਅਗਵਾਈ ਹੇਠ ਵਿਲੇਜ਼ ਤੇ ਵਾਰਡ  ਡਿਫੈਂਸ ਕਮੇਟੀਆਂ ਦੇ ਹਜ਼ਾਰਾਂ ਮੈਂਬਰਾਂ, ਸਰਪੰਚਾਂ, ਪੰਚਾਂ,  ਨੰਬਰਦਾਰਾਂ ਤੇ ਕੌਂਸਲਰਾਂ ਨਸ਼ੇ ਵਿਰੁੱਧ ਜੰਗ ਦਾ ਲਿਆ ਹਲਫ

May 3, 2025
in ਖਬਰਾਂ, ਪੰਜਾਬ
ਯੁੱਧ ਨਸ਼ੇ ਵਿਰੁੱਧ: Punjab Government ਲੋਕ ਲਹਿਰ ਨਾਲ ਨਸ਼ੇ ਦਾ ਸਫਾਇਆ ਕਰਕੇ ਦਮ ਲਵੇਗੀ – ਧਾਲੀਵਾਲ

ਯੁੱਧ ਨਸ਼ੇ ਵਿਰੁੱਧ: Punjab Government ਲੋਕ ਲਹਿਰ ਨਾਲ ਨਸ਼ੇ ਦਾ ਸਫਾਇਆ ਕਰਕੇ ਦਮ ਲਵੇਗੀ – ਧਾਲੀਵਾਲ

  • ਕੈਬਨਿਟ ਮੰਤਰੀਆਂ ਧਾਲੀਵਾਲ, ਕਟਾਰੂਚੱਕ ਤੇ ਮੋਹਿੰਦਰ ਭਗਤ ਦੀ ਅਗਵਾਈ ਹੇਠ ਵਿਲੇਜ਼ ਤੇ ਵਾਰਡ  ਡਿਫੈਂਸ ਕਮੇਟੀਆਂ ਦੇ ਹਜ਼ਾਰਾਂ ਮੈਂਬਰਾਂ, ਸਰਪੰਚਾਂ, ਪੰਚਾਂ,  ਨੰਬਰਦਾਰਾਂ ਤੇ ਕੌਂਸਲਰਾਂ ਨਸ਼ੇ ਵਿਰੁੱਧ ਜੰਗ ਦਾ ਲਿਆ ਹਲਫ
  • 7 ਮਈ ਤੋਂ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ- ਰੋਜ਼ਾਨਾ ਹਰੇਕ ਬਲਾਕ ਦੇ 3 ਪਿੰਡਾਂ ਵਿਚ ਜਾਵੇਗੀ ਯਾਤਰਾ
  • ਪਾਣੀ ਦੇ ਮੁੱਦੇ ’ਤੇ ਸੁਣਾਈ ਦੋ ਟੁੱਕ-‘ਭਾਵੇਂ ਜੇਲ੍ਹਾਂ ਭਰਨੀਆਂ ਪੈਣ ਪਰ ਪਾਣੀ ਦਾ ਤੁਪਕਾ ਵੀ ਨਹੀਂ ਦੇਵਾਂਗੇ’  

ਸੁਲਤਾਨਪੁਰ ਲੋਧੀ/ਕਪੂਰਥਲਾ, 3 ਮਈ (ਵਿਸ਼ਵ ਵਾਰਤਾ):-Punjab Government ਵਲੋਂ ਨਸ਼ਿਆਂ ਵਿਰੁੱਧ ਛੇੜੇ ਯੁੱਧ ਨੂੰ ਅੱਜ ਕਪੂਰਥਲਾ ਜਿਲ੍ਹੇ ਦੀਆਂ ਵਿਲੇਜ਼ ਡਿਫੈਂਸ ਕਮੇਟੀਆਂ, ਵਾਰਡ ਡਿਫੈਂਸ ਕਮੇਟੀਆਂ ਦੇ ਹਜ਼ਾਰਾਂ ਮੈਂਬਰਾਂ, ਸਰਪੰਚਾਂ, ਪੰਚਾਂ, ਨੰਬਰਦਾਰਾਂ, ਕੌਂਸਲਰਾਂ ਨੇ ਕੈਬਨਿਟ ਮੰਤਰੀਆਂ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ, ਸ਼੍ਰੀ ਲਾਲ ਚੰਦ ਕਟਾਰੂਚੱਕ ਤੇ ਸ਼੍ਰੀ ਮੋਹਿੰਦਰ ਭਗਤ ਦੀ ਹਾਜ਼ਰੀ ਵਿਚ ਲੋਕ ਲਹਿਰ ਬਣਾਉਣ ਦਾ ਅਹਿਦ ਲਿਆ।

ਰੇਲ ਕੋਚ ਫੈਕਟਰੀ-ਸੁਲਤਾਨਪੁਰ ਰੋਡ ਉੱਪਰ ਹੋਏ ਵਿਸ਼ਾਲ ਸਮਾਗਮ ਦੌਰਾਨ ਹਜਾਰਾਂ ਦੀ ਗਿਣਤੀ ਵਿਚ ਪੁੱਜੇ ਲੋਕਾਂ ਨੇ ਐਲਾਨ ਕੀਤਾ ਕਿ ਉਹ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਛੇੜੀ ਲੜਾਈ ਨੂੰ ਹਰ ਪਿੰਡ, ਕਸਬੇ ਤੇ ਗਲੀ- ਮੁਹੱਲੇ ਤੱਕ ਲੈ ਕੇ ਜਾਣਗੇ।

ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸ਼੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ‘ਪੰਜਾਬ ਸਰਕਾਰ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦਾ ਸਫਾਇਆ ਕਰਕੇ ਦਮ ਲਵੇਗੀ’।

ਉਨ੍ਹਾਂ ਦੱਸਿਆ ਕਿ ‘7 ਮਈ ਤੋਂ ਪੰਜਾਬ ਭਰ ਵਿਚ ਨਸ਼ਾ ਮੁਕਤੀ ਯਾਤਰਾ ਸ਼ੁਰੂ ਹੋਵੇਗੀ, ਜੋ ਕਿ ਹਰ ਰੋਜ਼ ਹਰੇਕ ਬਲਾਕ ਦੇ 3 ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ੇ ਦੀ ਰੋਕਥਾਮ ਲਈ ਲਾਮਬੰਦ ਕਰੇਗੀ’।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਦਿ੍ਰੜਤਾ ਨਾਲ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਨਸ਼ੇ ਦੀ ਸਪਲਾਈ ਲਾਇਨ ਤੋੜਨ ਵਿਚ ਕਾਮਯਾਬ ਰਹੀ ਹੈ। ਉਨ੍ਹਾਂ ਕਿਹਾ ਕਿ ‘ਨਸ਼ਾ ਤਸਕਰਾਂ ਵਲੋਂ ਕਾਲੀ ਕਮਾਈ ਨਾਲ ਬਣਾਏ ਮਹਿਲਾਂ ਨੂੰ ਢਾਹ ਢੇਰੀ ਕਰ ਦਿੱਤਾ ਜਾਵੇਗਾ’।

ਉਨ੍ਹਾਂ ਹਜ਼ਾਰਾਂ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਤੇ ਨਸ਼ਾ ਤਸਕਰਾਂ ਦੀ ਕਿਸੇ ਵੀ ਕਿਸਮ ਦੀ ਸਹਾਇਤਾ ਨਾ ਕਰਨ ਦੀ ਸਹੁੰ ਚੁਕਾਈ।

ਖੁਰਾਕ ਤੇ ਸਿਵਲ ਸਪਲਾਈ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ‘ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਕਰਨ ਦੇ ਨਾਲ-ਨਾਲ 55000 ਨੌਜਵਾਨਾਂ ਨੂੰ ਮੈਰਿਟ ਦੇ ਅਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਿਸ ਨਾਲ ਨੌਜਵਾਨਾਂ ਵਿਚ ਆਸ ਦੀ ਕਿਰਨ ਪੈਦਾ ਹੋਈ ਹੈ।

ਉਨ੍ਹਾਂ ਕਿਹਾ ਕਿ ਲੋਕ ਨਸ਼ਾ ਵਿਰੋਧੀ ਮੁਹਿੰਮ ਵਿਚ ਮੋਹਰੀ ਭੂਮਿਕਾ ਨਿਭਾਉਣ ਤਾਂ ਹੀ ਇਸ ਸਮਾਜਿਕ ਕੋਹੜ ਨੂੰ ਖਤਮ ਕੀਤਾ ਜਾ ਸਕਦਾ ਹੈ।

ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ‘ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਸਹਿਯੋਗ ਨਾਲ ਹੋਰ ਅਸਰਦਾਰ ਢੰਗ ਨਾਲ ਚਲਾਕੇ ਸੂਬੇ ਤੋਂ ਜਲਦ ਹੀ ਨਸ਼ੇ ਦਾ ਕਲੰਕ ਲਾਹ ਦਿੱਤਾ ਜਾਵੇਗਾ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀਆਂ ਨੂੰ ਕਿਹਾ ਕਿ ‘ ਪੰਜਾਬ ਕੋਲ ਨਾ ਤਾਂ ਵਾਧੂ ਪਾਣੀ ਹੈ ਤੇ ਨਾ ਹੀ ਪੰਜਾਬ ਦੇ ਪਾਣੀ ਇਕ ਤੁਪਕਾ ਵੀ ਕਿਸੇ ਵੀ ਦਿੱਤਾ ਜਾਵੇਗਾ’।

ਉਨ੍ਹਾਂ ਕਿਹਾ ਕਿ ‘ਪੰਜਾਬ ਸਰਕਾਰ ਸੂਬੇ ਦੇ ਕੀਮਤੀ ਸ੍ਰੋਤ ਪਾਣੀ ਦੀ ਰਾਖੀ ਲਈ ਹਰ ਸੰਭਵ ਪ੍ਰਸ਼ਾਸ਼ਕੀ, ਕਾਨੂੰਨੀ ਤੇ ਸਿਆਸੀ ਲੜਾਈ ਲੜੇਗੀ’।

ਉਨ੍ਹਾਂ ਸਪੱਸ਼ਟ ਕੀਤਾ ਕਿ ‘ਪੰਜਾਬ ਦੇ ਪਾਣੀ ਦੀ ਰਾਖੀ ਲਈ ਭਾਵੇਂ ਸਾਨੂੰ ਜੇਲ੍ਹਾਂ ਵੀ ਭਰਨੀਆਂ ਪੈਣ ਪਰ ਸੂਬੇ ਦੇ ਪਾਣੀ ਇਕ ਬੂੰਦ ਵੀ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ’।

ਨਸ਼ਾ ਛੁਡਾਊ ਕੇਂਦਰਾਂ ਵਿਚ ਬੈਡ ਸਮਰੱਥਾ ਵਧਾਉਣ ਬਾਰੇ ਉਨ੍ਹਾਂ ਐਲਾਨ ਕੀਤਾ ਕਿ ‘ ਜੋ ਵੀ ਨਸ਼ਾ ਛੱਡਣਾ ਚਾਹੁੰਦਾ ਹੈ ਉਸਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿਚ ਨਸ਼ਾ ਛੁਡਾਊ ਕੇਂਦਰਾਂ ਵਿਚ 5000 ਬੈਡਾਂ ਦੀ  ਸਮਰੱਥਾ ਵਧਾਈ ਗਈ ਹੈ।
 
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ, ਐਸ.ਐਸ.ਪੀ. ਸ਼੍ਰੀ ਗੌਰਵ ਤੂਰਾ ਨੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ ।

ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਸ਼ਾਸ਼ਨ ਵੱਲੋਂ ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਉਣ ਦੇ ਨਾਲ-ਨਾਲ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

ਇਸ ਮੌਕੇ ਪਟਿਆਲਾ ਤੋਂ ਆਈ ਤਮਾਸ਼ਾ ਆਰਟਸ ਦੀ ਟੀਮ ਵਲੋਂ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਦਾ ਨਾਟਕ ਵੀ ਖੇਡਿਆ ਗਿਆ।  

ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਪਰਸਨ ਲਲਿਤ ਸਕਲਾਨੀ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਤੋਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਡਾਇਰੈਕਟਰ ਜਲ ਸਰੋਤ ਵਿਭਾਗ ਤੇ ਭੁਲੱਥ ਤੋਂ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ, ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਹਰਜੀ ਮਾਨ, ਨਸ਼ਾ ਮੁਕਤੀ ਮੋਰਚਾ ਦੇ ਜਿਲ੍ਹਾ ਕੋਆਰਡੀਨੇਟਰ ਪ੍ਰਦੀਪ ਥਿੰਦ, ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਿੰਦਰਪਾਲ ਸਿੰਘ ਬਾਜਵਾ, ਐਸ.ਪੀ. ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਲੀਚਟਨਸਟਾਈਨ ਦੇ ਪ੍ਰਿੰਸ ਐਲੋਇਸ ਨਾਲ ਵਪਾਰ ਅਤੇ ਨਿਵੇਸ਼ ਸਬੰਧਾਂ ‘ਤੇ ਕੀਤੀ ਚਰਚਾ

by Navjot
2 weeks ago
0

  ਨਵੀਂ ਦਿੱਲੀ, 28 ਅਕਤੂਬਰ (ਵਿਸ਼ਵ ਵਾਰਤਾ) - ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੇ ਬੁੱਧਵਾਰ ਨੂੰ ਦੱਸਿਆ ਕਿ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 