ਅੰਮ੍ਰਿਤਸਰ 20 ਜੂਨ (ਵਿਸ਼ਵ ਵਾਰਤਾ) 🙁 WEATHER NEWS)ਪੰਜਾਬ ਦੇ ਕਈ ਇਲਾਕਿਆਂ ਵਿੱਚ 19 ਅਤੇ 20 ਜੂਨ ਦੀ ਦਰਮਿਆਨੀ ਰਾਤ ਨੂੰ ਬਰਸਾਤ ਹੋਣ ਦੀਆਂ ਖਬਰਾਂ ਮਿਲੀਆਂ ਹਨ। 20 ਜੂਨ ਦੀ ਸਵੇਰ ਨੂੰ ਵੀ ਗੁਰਦਾਸਪੁਰ ਅੰਮ੍ਰਿਤਸਰ ਜਲੰਧਰ ਅਤੇ ਲੁਧਿਆਣਾ ਦੇ ( GURDASPUR, AMRITSAR, JALANDHAR ,LUDHIANA )ਖੇਤਰਾਂ ਵਿੱਚ ਬਾਰਿਸ਼ ਹੋਈ ਹੈ। ਇਸ ਬਰਸਾਤ ਦੇ ਨਾਲ ਲਗਭਗ ਸਾਰੇ ਪੰਜਾਬ ( PUNJAB ) ਦੇ ਵਿੱਚ ਗਰਮੀ ਤੋਂ ਰਾਹਤ ਮਿਲੀ ਹੈ। ਮਾਝਾ,ਦੁਆਬਾ ਅਤੇ ਮਾਲਵਾ ਦੇ ਲੁਧਿਆਣਾ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਹਵਾ ਦੇ ਤਾਪਮਾਨ ਵਿੱਚ ਗਿਰਾਵਟ ਆਈ ਹੈ, ਤੇ ਲੋਕਾਂ ਨੂੰ ਰਾਹਤ ਮਿਲੀ ਹੈ ਅੰਮ੍ਰਿਤਸਰ ਗੁਰਦਾਸਪੁਰ ਵਿੱਚ ਵੈਸਟਰਨ ਡਿਸਟਰਬੈਂਸ ਦੇ ਐਕਟਿਵ ਹੋਣ ਨਾਲ ਚੰਗੀ ਮਾਤਰਾ ਵਿੱਚ ਬਰਸਾਤ ਹੋਈ ਹੈ, ਤੇ ਕਿਤੇ ਕਿਤੇ ਗੜੇਮਾਰੀ ਹੋਣ ਦੀਆਂ ਖਬਰਾਂ ਵੀ ਮਿਲੀਆਂ ਹਨ। ਲੁਧਿਆਣਾ ਦੇ ਰਾਜਪੁਰਾ ਵਿੱਚ ਭਾਰੀ ਬਰਸਾਤ ਹੋਈ ਹੈ। ਅੰਮ੍ਰਿਤਸਰ ਗੁਰਦਾਸਪੁਰ ਦੇ ਕੁਝ ਇਲਾਕਿਆਂ ਵਿੱਚ ਵੀ ਭਾਰੀ ਬਰਸਾਤ ਹੋਣ ਦੀਆਂ ਖਬਰਾਂ ਹਨ। ਇਸ ਬਰਸਾਤ ਨੂੰ ਫਸਲਾਂ ਦੇ ਲਈ ਚੰਗਾ ਮੰਨਿਆ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੇ ਚਿਹਰੇ ਤੇ ਵੀ ਖੁਸ਼ੀ ਹੈ। ਬਰਸਾਤ ਦੇ ਨਾਲ ਆਮ ਲੋਕਾਂ ਖਾਸ ਤੌਰ ਤੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਕਈ ਇਲਾਕੇ ਜਿੱਥੇ ਤਾਪਮਾਨ 47-48 ਡਿਗਰੀ ਤੱਕ ਪਹੁੰਚ ਗਿਆ ਸੀ, ਉੱਥੇ ਹੁਣ ਠੰਡੀਆਂ ਹਵਾਵਾਂ ਚੱਲ ਰਹੀਆਂ ਨੇ ਦੱਸਿਆ ਜਾ ਰਿਹਾ ਹੈ ਕਿ ਤਾਪਮਾਨ ਦੇ ਵਿੱਚ ਪੰਜ ਤੋਂ ਸੱਤ ਡਿਗਰੀ ਤੱਕ ਗਿਰਾਵਟ ਆਈ ਹੈ। ਲੋਕਾਂ ਦਾ ਕਹਿਣਾ ਹੈ ਕਿ ਹੁਣ ਉਹ ਆਪਣੇ ਕੰਮ ਕਾਰ ਲਈ ਆਸਾਨੀ ਨਾਲ ਬਾਹਰ ਨਿਕਲ ਸਕਦੇ ਹਨ।
Malerkotla ਦੀਆਂ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ
Malerkotla ਦੀਆਂ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ ਮਾਲੇਰਕੋਟਲਾ ,28 ਸਤੰਬਰ(ਵਿਸ਼ਵ ਵਾਰਤਾ) ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ...