Weather Update : ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 29ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਵਿੱਚ ਹੁਣ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਸਵੇਰੇ-ਸ਼ਾਮ ਠੰਡ ਵਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ। ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।