Weather update : ਸੂਬੇ ‘ਚ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ
ਚੰਡੀਗੜ੍ਹ, 13ਜੁਲਾਈ(ਵਿਸ਼ਵ ਵਾਰਤਾ)Weather update-ਪੰਜਾਬ ਵਿੱਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ 6.5 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 2 ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਰ, ਇਸ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਮਾਨਸੂਨ ਦੇ ਸਰਗਰਮ ਹੋਣ ਤੋਂ ਬਾਅਦ ਅੰਮ੍ਰਿਤਸਰ ,ਲੁਧਿਆਣਾ, ਪਠਾਨਕੋਟ, ਫਰੀਦਕੋਟ ‘ਚ ਮੀਂਹ ਪਿਆ।