Weather update : ਪੰਜਾਬ ਵਿੱਚ ਫਿਰ ਸਤਾਉਣ ਲੱਗੀ ਗਰਮੀ ; ਵੱਧ ਰਹੇ ਤਾਪਮਾਨ ਤੋਂ ਲੋਕ ਪਰੇਸ਼ਾਨ
ਅੱਜ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 14ਜੁਲਾਈ(ਵਿਸ਼ਵ ਵਾਰਤਾ)Weather update-ਪੰਜਾਬ ‘ਚ ਮਾਨਸੂਨ ਦੇ 2 ਦਿਨ ਸਰਗਰਮ ਰਹਿਣ ਤੋਂ ਬਾਅਦ ਤਾਪਮਾਨ ‘ਚ ਫਿਰ ਵਾਧਾ ਹੋ ਰਿਹਾ ਹੈ। ਸ਼ਨੀਵਾਰ ਸ਼ਾਮ ਨੂੰ ਰਿਕਾਰਡ ਕੀਤੇ ਗਏ ਵੱਧ ਤੋਂ ਵੱਧ ਤਾਪਮਾਨ ‘ਚ ਔਸਤਨ 4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਸੂਬੇ ਵਿੱਚ ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੱਜ ਐਤਵਾਰ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅੱਜ ਮੌਸਮ ਵਿਭਾਗ ਨੇ ਕੁਝ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਪਰ ਅੱਜ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਮੀਂਹ ਪੈਣ ਦੀਆਂ ਸੰਭਾਵਨਾਵਾਂ ਹਨ, ਜਿਸ ਕਾਰਨ ਨਮੀ ਵਧੇਗੀ। ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।