Weather update : ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, ਗਰਮੀ ਨੇ ਫੜਿਆ ਜ਼ੋਰ
ਚੰਡੀਗੜ੍ਹ,15ਜੁਲਾਈ(ਵਿਸ਼ਵ ਵਾਰਤਾ)Weather update-ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਇੱਕ ਵਾਰ ਫਿਰ ਗਰਮੀ ਨੇ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ ਲਗਾਤਾਰ ਵਾਧਾ ਹੋਇਆ ਹੈ, ਜਿਸ ਨਾਲ ਸੂਬੇ ਦਾ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਮੌਸਮ ਵਿਭਾਗ ਮੁਤਾਬਕ 2 ਦਿਨ ਹੋਰ ਲੋਕਾਂ ਨੂੰ ਨਮੀ ਨਾਲ ਜੂਝਣਾ ਪਵੇਗਾ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅਤੇ ਕੱਲ੍ਹ ਨੂੰ ਸੂਬੇ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ। ਪਰ 17 ਜੁਲਾਈ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਅਜੇ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 17 ਨੂੰ ਅੱਧੇ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ।