Weather update : ਸੂਬੇ ਵਿੱਚ ਵਧ ਰਹੀ ਗਰਮੀ ਕਾਰਨ ਲੋਕ ਪ੍ਰੇਸ਼ਾਨ
ਤਾਪਮਾਨ 40 ਤੋਂ ਪਾਰ ; ਅੱਜ ਵੀ ਨਹੀਂ ਹਨ ਮੀਂਹ ਪੈਣ ਦੇ ਆਸਾਰ
ਚੰਡੀਗੜ੍ਹ, 16ਜੁਲਾਈ(ਵਿਸ਼ਵ ਵਾਰਤਾ)Weather update -ਪੰਜਾਬ ਵਿੱਚ ਮੌਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ, ਮੀਂਹ ਦੀ ਘਾਟ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੋਮਵਾਰ ਨੂੰ ਪੰਜਾਬ ਦੇ ਪਠਾਨਕੋਟ ਵਿੱਚ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ। ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ ਵਿੱਚ 0.4 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅੱਜ ਮੰਗਲਵਾਰ ਨੂੰ ਵੀ ਪੰਜਾਬ ‘ਚ ਮੀਂਹ ਪੈਣ ਦੀ ਸੰਭਾਵਨਾ ਘੱਟ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ ਹੋਰ ਵਧਣ ਦਾ ਅਨੁਮਾਨ ਹੈ। ਨਤੀਜੇ ਵਜੋਂ ਲੋਕਾਂ ਨੂੰ ਨਮੀ ਦੀ ਮਾਰ ਝੱਲਣੀ ਪਵੇਗੀ। ਪਰ ਬੁੱਧਵਾਰ ਅਤੇ ਵੀਰਵਾਰ ਨੂੰ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਦੀ ਨਜ਼ਰ ਆ ਰਹੀ ਹੈ, ਮੌਸਮ ਵਿਭਾਗ ਨੇ ਦੋਵੇਂ ਦਿਨ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।