Weather update : ਪੰਜਾਬ ‘ਚ ਮਾਨਸੂਨ ਸੁਸਤ ; ਤਾਪਮਾਨ ‘ਚ ਵਾਧਾ
ਨਮੀ ਅਤੇ ਗਰਮੀ ਕਾਰਨ ਲੋਕ ਪ੍ਰੇਸ਼ਾਨ
ਚੰਡੀਗੜ੍ਹ, 19ਜੁਲਾਈ(ਵਿਸ਼ਵ ਵਾਰਤਾ)Weather update- ਪੰਜਾਬ ਵਿੱਚ ਮਾਨਸੂਨ ਸੁਸਤ ਹੋ ਗਿਆ ਹੈ। ਜਿਸਦੇ ਚਲਦਿਆਂ ਕੱਲ੍ਹ ਨਮੀ ਅਤੇ ਗਰਮੀ ਵਿੱਚ ਵਾਧਾ ਹੋਇਆ। ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਵੱਧ ਪਾਇਆ ਗਿਆ। ਅੱਜ ਮੀਂਹ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ। ਜਿਸ ਕਾਰਨ ਤਾਪਮਾਨ ‘ਚ ਮਾਮੂਲੀ ਵਾਧਾ ਹੋਵੇਗਾ। ਪਰ 21 ਜੁਲਾਈ ਤੋਂ ਮਾਨਸੂਨ ਦੇ ਇੱਕ ਵਾਰ ਫਿਰ ਸਰਗਰਮ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਬਣੇ ਦਬਾਅ ਅਤੇ ਦੂਜੇ ਪਾਸੇ ਪੱਛਮੀ ਗੜਬੜੀ ਦੀ ਸੁਸਤੀ ਕਾਰਨ ਪੰਜਾਬ ਵਿੱਚ ਮਾਨਸੂਨ ਪ੍ਰਭਾਵਿਤ ਹੋਇਆ ਹੈ। ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ। ਜਿਸ ਤੋਂ ਬਾਅਦ ਸੂਬੇ ‘ਚ ਨਮੀ ਅਤੇ ਤਾਪਮਾਨ ‘ਚ ਵਾਧਾ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਅਗਲੇ ਦੋ ਦਿਨਾਂ ਤੱਕ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।