Weather update : ਪੰਜਾਬ ’ਚ ਲੋਕਾਂ ਨੂੰ ਗਰਮੀ ਤੋਂ ਮਿਲ ਸਕਦੀ ਹੈ ਰਾਹਤ
ਮੀਂਹ ਪੈਣ ਦੀ ਸੰਭਾਵਨਾ, ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਚੰਡੀਗੜ੍ਹ, 22ਜੁਲਾਈ(ਵਿਸ਼ਵ ਵਾਰਤਾ) Weather update -ਅੱਜ ਪੰਜਾਬ ਦੇ ਲੋਕਾਂ ਨੂੰ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਵੱਲੋਂ ਦੋ ਦਿਨਾਂ ਤੱਕ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦਰਮਿਆਨੀ ਬਾਰਿਸ਼, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ। ਬਾਬਾ ਬਕਾਲਾ, ਅੰਮ੍ਰਿਤਸਰ, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਦਸੂਹਾ, ਮੁਕੇਰੀਆ, ਗੁਰਦਾਸਪੁਰ, ਪਠਾਨਕੋਟ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਲਕੀ ਬਾਰਿਸ਼, ਬਿਜਲੀ ਅਤੇ ਹਵਾ ਚੱਲਣ ਦੀ ਸੰਭਾਵਨਾ ਹੈ। ਜਦੋਂ ਕਿ ਪਟਿਆਲਾ, ਡੇਰਾਬੱਸੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ ਵਿਖੇ ਮੀਂਹ ਦੀ ਸੰਭਾਵਨਾ ਹੈ।