Weather Update : ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ
ਚੰਡੀਗੜ੍ਹ, 23ਜੁਲਾਈ(ਵਿਸ਼ਵ ਵਾਰਤਾ)Weather Update -ਸੂਬੇ ਵਿੱਚ ਲਗਾਤਾਰ ਅਲਰਟ ਦੇ ਬਾਵਜੂਦ ਇਸ ਸੀਜ਼ਨ ‘ਚ ਮਾਨਸੂਨ ਕਮਜ਼ੋਰ ਰਿਹਾ ਹੈ। ਪਰ ਮੌਸਮ ਵਿਭਾਗ ਨੇ ਅੱਜ ਸੂਬੇ ਦੇ ਮੋਹਾਲੀ, ਕਪੂਰਥਲਾ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਸਵੇਰੇ 11 ਵਜੇ ਤੱਕ ਮੀਂਹ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ। ਇੱਥੇ ਭਾਰੀ ਮੀਂਹ ਦੇ ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਜਦਕਿ ਆਸਪਾਸ ਦੇ ਇਲਾਕਿਆਂ ‘ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ, ਮੋਹਾਲੀ, ਬਠਿੰਡਾ ਅਤੇ ਮਾਨਸਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।