Weather Update : ਪੰਜਾਬ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; ਅੱਜ ਸੂਬੇ ਦੇ 11 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 28ਜੁਲਾਈ(ਵਿਸ਼ਵ ਵਾਰਤਾ)Weather Update -ਬੀਤੇ ਦਿਨ ਪੰਜਾਬ ਦੇ ਕੁਝ ਇਲਾਕਿਆਂ ‘ਚ ਹੋਈ ਹਲਕੀ ਬਾਰਿਸ਼ ਤੋਂ ਬਾਅਦ ਸੂਬੇ ‘ਚ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪੰਜਾਬ ਦੇ 11 ਜ਼ਿਲ੍ਹਿਆਂ ਤਰਨਤਾਰਨ, ਫ਼ਿਰੋਜ਼ਪੁਰ, ਕਪੂਰਥਲਾ, ਮੋਗਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ.ਨਗਰ, ਫਤਿਹਗੜ੍ਹ ਸਾਹਿਬ ਅਤੇ ਜ਼ਿਲ੍ਹਿਆਂ ਵਿੱਚ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ।