3 ਦਿਨਾਂ ਤੱਕ ਤੇਜ਼ ਹਵਾਵਾਂ ਨਾਲ ਮੀਂਹ ਦਾ ਅਲਰਟ
ਚੰਡੀਗੜ੍ਹ, 29ਜੂਨ(ਵਿਸ਼ਵ ਵਾਰਤਾ)- ਮਾਨਸੂਨ ਪੰਜਾਬ ਵਿੱਚ ਪ੍ਰਵੇਸ਼ ਕਰ ਚੁੱਕਾ ਹੈ। WEATHER UPDATE ਆਉਣ ਵਾਲੇ 2-3 ਦਿਨਾਂ ‘ਚ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ‘ਚ ਮਾਨਸੂਨ ਸਰਗਰਮ ਹੋਣ ਦਾ ਅਨੁਮਾਨ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਉੱਤਰੀ ਭਾਰਤ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਨੇ ਸੂਬੇ ਵਿੱਚ ਅੱਜ 29 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੀ ਚੇਤਾਵਨੀ ਦੇ ਨਾਲ ਪੰਜਾਬ ਲਈ ਗਰਮ ਅਤੇ ਨਮੀ ਵਾਲੇ ਦਿਨ ਦੀ ਭਵਿੱਖਬਾਣੀ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 28 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ।