Weather Update : ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ; ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 4ਸਤੰਬਰ(ਵਿਸ਼ਵ ਵਾਰਤਾ)Weather Update-ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਕਈ ਥਾਵਾਂ ਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸ਼ਹਿਰਾਂ ਵਿੱਚ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਤਾਰਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ, ਪਾਇਲ ਸ਼ਾਮਿਲ ਹਨ। ਇਸ ਤੋਂ ਇਲਾਵਾ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਮੂਨਕ, Mohali, ਤਲਵੰਡੀ ਸਾਬੋ, ਬੱਸੀ ਪਠਾਣਾ, ਖੰਨਾ, Kharar, ਚੰਡੀਗੜ੍ਹ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।