Weather Update : ਆਉਣ ਵਾਲੇ ਦਿਨਾਂ ਵਿੱਚ ਮੁੜ ਬਦਲੇਗਾ ਮੌਸਮ
ਅੱਜ ਕਈ ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 11ਸਤੰਬਰ(ਵਿਸ਼ਵ ਵਾਰਤਾ) Weather Update – ਸੂਬੇ ਵਿੱਚ ਕਈ ਦਿਨਾਂ ਬਾਅਦ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਕਿਸੇ ਵੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਮੀਂਹ ਪੈਣ ਦੀ ਸੰਭਾਵਨਾ ਹੈ।