Weather Update : ਸੂਬੇ ‘ਚ ਬਦਲੇਗਾ ਮੌਸਮ ; ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 13ਸਤੰਬਰ(ਵਿਸ਼ਵ ਵਾਰਤਾ)Weather Update- ਪੰਜਾਬ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।