Weather Update : ਅੱਜ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ, 15ਸਤੰਬਰ(ਵਿਸ਼ਵ ਵਾਰਤਾ) Weather Update-ਪੰਜਾਬ ਵਿੱਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਪਰ ਤਾਪਮਾਨ ‘ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਸੂਬੇ ਦਾ ਔਸਤ ਤਾਪਮਾਨ ਆਮ ਦੇ ਨੇੜੇ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਤਾਪਮਾਨ 25 ਤੋਂ 36 ਡਿਗਰੀ ਦੇ ਆਸ-ਪਾਸ ਰਹਿ ਸਕਦਾ ਹੈ।