Weather Update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 9ਅਕਤੂਬਰ(ਵਿਸ਼ਵ ਵਾਰਤਾ) ਅੱਜ ਸੂਬੇ ਦੇ ਕੁਝ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਤੂਫ਼ਾਨ ਅਤੇ ਬਿਜਲੀ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।