Weather Update : ਠੰਡ ਜਲਦ ਦੇਵੇਗੀ ਦਸਤਕ ; ਇਨ੍ਹਾਂ ਰਾਜਾਂ ‘ਚ ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 2 ਨਵੰਬਰ(ਵਿਸ਼ਵ ਵਾਰਤਾ) ਨਵੰਬਰ ਦਾ ਮਹੀਨਾ ਸ਼ੁਰੂ ਹੋ ਚੁੱਕਿਆ ਹੈ। ਸਵੇਰ-ਸ਼ਾਮ ਦੇ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ, ਕਈ ਥਾਵਾਂ ਤੇ ਮੌਸਮ ਠੰਡਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਠੰਢ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ। ਬਿਹਾਰ ‘ਚ ਅੱਜ ਆਸਮਾਨ ‘ਚ ਬੱਦਲ ਛਾਏ ਰਹਿ ਸਕਦੇ ਹਨ, ਜਿਸ ਕਾਰਨ ਹਲਕੀ ਠੰਡ ਮਹਿਸੂਸ ਹੋ ਸਕਦੀ ਹੈ, ਜਦਕਿ ਪੂਰਬੀ ਉੱਤਰ ਪ੍ਰਦੇਸ਼ ‘ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਦਿੱਲੀ ‘ਚ ਦੀਵਾਲੀ ਤੋਂ ਬਾਅਦ ਹਵਾ ਪ੍ਰਦੂਸ਼ਣ ‘ਚ ਭਾਰੀ ਵਾਧਾ ਹੋਇਆ ਹੈ। AQI ਵੀ 400 ਦੇ ਆਸ-ਪਾਸ ਪਹੁੰਚ ਗਿਆ, ਜੋ ਕਿ ਬੇਹੱਦ ਖਤਰਨਾਕ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਪ੍ਰਦੂਸ਼ਣ ਜ਼ਿਆਦਾ ਦੇਰ ਨਹੀਂ ਚੱਲੇਗਾ ਅਤੇ ਠੰਡ ਜਲਦੀ ਦਸਤਕ ਦੇਵੇਗੀ। ਮੌਸਮ ਵਿਭਾਗ ਨੇ ਕਿਹਾ ਚੱਕਰਵਾਤ ਦਾਨਾ ਦੇ ਕਮਜ਼ੋਰ ਹੋਣ ਤੋਂ ਬਾਅਦ ਦੱਖਣੀ ਭਾਰਤ ਵਿੱਚ ਪੂਰਬੀ ਅਤੇ ਉੱਤਰ-ਪੂਰਬੀ ਹਵਾਵਾਂ ਬਹੁਤ ਤੇਜ਼ ਹੋ ਗਈਆਂ ਹਨ। ਉੱਤਰ-ਪੂਰਬੀ ਮਾਨਸੂਨ ਕਾਰਨ ਤਾਮਿਲਨਾਡੂ, ਕੇਰਲ ਅਤੇ ਪਾਂਡੀਚੇਰੀ ਵਿੱਚ ਲਗਾਤਾਰ ਮੀਂਹ ਪੈ ਰਿਹਾ ਹੈ। ਅੱਜ ਸ਼ਨੀਵਾਰ ਨੂੰ ਵੀ ਦੱਖਣੀ ਕਰਨਾਟਕ, ਤਾਮਿਲਨਾਡੂ, ਕੇਰਲ ਅਤੇ ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।