Weather Update : ਚੰਡੀਗੜ੍ਹ ‘ਚ ਭਾਰੀ ਮੀਂਹ: ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਪ੍ਰਸ਼ਾਸ਼ਨ ਵੱਲੋਂ ਸੁਖਨਾ ਝੀਲ ਦੇ ਆਲੇ-ਦੁਆਲੇ ਆਵਾਜਾਈ ‘ਤੇ ਲਗਾਈ ਗਈ ਰੋਕ

ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ (Weather Update) ਭਾਰੀ ਮੀਂਹ ਸ਼ੁਰੂ ਹੋ ਗਿਆ ਹੈ। ਲੰਬੇ ਸਮੇਂ ਬਾਅਦ ਹੋਈ ਇਸ ਬਾਰਿਸ਼ ਨੇ ਸ਼ਹਿਰ ਵਾਸੀਆਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਨਮੀ ਅਤੇ ਗਰਮੀ ਤੋਂ ਰਾਹਤ ਦਿੱਤੀ ਹੈ। ਇਸ ਤੋਂ ਪਹਿਲਾਂ, ਚੰਡੀਗੜ੍ਹ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਮੌਸਮ ਖੁਸ਼ਕ ਰਿਹਾ, ਜਿਸ ਕਾਰਨ ਨਮੀ ਵਾਲੇ ਹਾਲਾਤ ਬਣੇ ਹੋਏ ਸਨ। ਪਰ ਅੱਜ ਦੀ ਬਾਰਿਸ਼ ਕਾਰਨ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਈ। ਸਵੇਰੇ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸ-ਪਾਸ ਸੀ, ਜੋ ਕਿ ਬਾਰਿਸ਼ ਤੋਂ ਬਾਅਦ 33 ਡਿਗਰੀ ਦੇ ਆਸ-ਪਾਸ ਪਹੁੰਚ ਗਿਆ ਹੈ।

ਦੁਪਹਿਰ ਕਰੀਬ 12 ਵਜੇ ਤੋਂ ਜਾਰੀ ਮੀਂਹ ਕਾਰਨ ਪ੍ਰਸ਼ਾਸਨ ਨੇ ਸੁਖਨਾ ਝੀਲ ਦੇ ਆਲੇ-ਦੁਆਲੇ ਅਲਰਟ ਜਾਰੀ ਕਰ ਦਿੱਤਾ ਹੈ ਕਿਉਂਕਿ ਝੀਲ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ ਇੱਕ ਫੁੱਟ ਹੇਠਾਂ ਹੈ। ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਝੀਲ ਖੇਤਰ ਨੇੜੇ ਆਮ ਲੋਕਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲਿਆਂ ‘ਚ ਆਉਣ ਵਾਲੇ ਦਿਨਾਂ ਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ 28 ਅਤੇ 29 ਜੁਲਾਈ ਨੂੰ ਹੁਸ਼ਿਆਰਪੁਰ, ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ ਅਤੇ ਜਲੰਧਰ ਵਰਗੇ ਜ਼ਿਲ੍ਹਿਆਂ ਵਿੱਚ 50-75% ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























