Weather Update : ਚੰਡੀਗੜ੍ਹ ਵਿੱਚ ਭਾਰੀ ਮੀਂਹ; ਤੇਜ਼ ਹਵਾਵਾਂ ਨਾਲ ਛਿੜੀ ਕੰਬਣੀ
– ਕਈ ਇਲਾਕਿਆਂ ‘ਚ ਭਰਿਆ ਪਾਣੀ
ਚੰਡੀਗੜ੍ਹ, 6 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ ਵੀ ਸਵੇਰ ਤੋਂ ਹੀ ਭਾਰੀ ਮੀਂਹ (Weather Update) ਪੈ ਰਿਹਾ ਹੈ ਜਿਸ ਨਾਲ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ। ਚੰਡੀਗੜ੍ਹ ਦੇ ਸੈਕਟਰ 44 ਵਿੱਚ ਵੀ ਮੀਂਹ ਕਾਰਨ ਆਵਾਜਾਈ ਆਮ ਨਾਲੋਂ ਹੌਲੀ ਨਜ਼ਰ ਆਈ। ਸੈਕਟਰ 11/15 ਦੇ ਅੰਡਰਪਾਸ ਨੇੜੇ ਇੱਕ ਦਰੱਖਤ ਡਿੱਗ ਗਿਆ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਦੁਪਹਿਰ 2 ਵਜੇ ਤੱਕ ਭਾਰੀ ਮੀਂਹ ਅਤੇ ਗਰਜ ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ।

ਦੱਸ ਦਈਏ ਕਿ ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਵਿੱਚ (Weather Update) ਮੀਂਹ ਪੈ ਰਿਹਾ ਜਿਸ ਕਾਰਨ ਕੁਝ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ ਅਤੇ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿੱਚ ਅੱਧੀ ਰਾਤ ਨੂੰ ਗੜੇ ਪਏ ਜਿਸ ਨਾਲ ਮੌਸਮ ਹੋਰ ਵੀ ਠੰਡਾ ਹੋ ਗਿਆ। ਪੰਜਾਬ ਦੇ 13 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ, ਜਿੱਥੇ ਭਾਰੀ ਮੀਂਹ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























