Weather Update : ਪੰਜਾਬ ‘ਚ ਮੀਂਹ ਕਾਰਨ ਠੰਡ ਨੇ ਫੜਿਆ ਜ਼ੋਰ
ਕਈ ਜ਼ਿਲਿਆਂ ‘ਚ ਧੁੰਦ ਦਾ ਅਲਰਟ ; ਤੇਜ਼ ਹਵਾਵਾਂ ਕਾਰਨ ਹੋਰ ਵਧੇਗੀ ਠੰਡ
ਚੰਡੀਗੜ੍ਹ, 28ਦਸੰਬਰ(ਵਿਸ਼ਵ ਵਾਰਤਾ) ਵੈਸਟਰਨ ਡਿਸਟਰਬੈਂਸ ਦੇ ਚੱਲਦਿਆਂ ਪੰਜਾਬ-ਚੰਡੀਗੜ੍ਹ ਵਿੱਚ ਪਏ ਮੀਂਹ ਤੋਂ ਬਾਅਦ ਔਸਤ ਤਾਪਮਾਨ ਵਿੱਚ 7.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਦਿਨ ਦਾ ਤਾਪਮਾਨ ਆਮ ਨਾਲੋਂ 3.9 ਡਿਗਰੀ ਘੱਟ ਗਿਆ। ਮੀਂਹ ਕਾਰਨ ਸੂਬੇ ਵਿੱਚ ਠੰਡ ਵਧ ਗਈ ਹੈ।
ਹੁਣ ਮੀਂਹ ਤੋਂ ਬਾਅਦ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਜਿਹਨਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਸ਼ਾਮਲ ਹਨ, ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ।
2 ਜਨਵਰੀ ਤੱਕ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਮੁਤਾਬਕ ਜਿਸ ਤਰ੍ਹਾਂ ਦਾ ਮੌਸਮ ਬਣ ਰਿਹਾ ਹੈ। ਰੁੱਖਾਂ ਦੇ ਨੇੜੇ ਨਾ ਜਾਓ ਜਾਂ ਉਨ੍ਹਾਂ ਦੇ ਹੇਠਾਂ ਪਨਾਹ ਨਾ ਲਓ। ਜਿੱਥੋਂ ਤੱਕ ਹੋ ਸਕੇ, ਬਾਹਰ ਜਾਣਾ ਮੁਲਤਵੀ ਕਰੋ। ਛੱਪੜਾਂ ਅਤੇ ਝੀਲਾਂ ਆਦਿ ਦੇ ਨੇੜੇ ਜਾਣ ਤੋਂ ਬਚੋ। ਇਸ ਦੇ ਨਾਲ ਹੀ ਸੜਕਾਂ ‘ਤੇ ਧਿਆਨ ਨਾਲ ਗੱਡੀ ਚਲਾਓ। ਵਾਹਨਾਂ ਨੂੰ ਸੁਰੱਖਿਅਤ ਥਾਂ ‘ਤੇ ਪਾਰਕ ਕਰੋ। ਬਦਲਦੇ ਮੌਸਮ ‘ਤੇ ਨਜ਼ਰ ਰੱਖੋ ਅਤੇ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਤਿਆਰ ਰਹੋ। ਉਹਨਾਂ ਚੀਜ਼ਾਂ ਦੀ ਰੱਖਿਆ ਕਰੋ ਜੋ ਹਵਾ ਨਾਲ ਉੱਡ ਸਕਦੀਆਂ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/