Weather Update : ਪੰਜਾਬ ‘ਚ ਛਾਈ ਸੰਘਣੀ ਧੁੰਦ ; ਮੀਂਹ ਦੀ ਸੰਭਾਵਨਾ
ਚੰਡੀਗੜ੍ਹ, 4ਜਨਵਰੀ(ਵਿਸ਼ਵ ਵਾਰਤਾ) ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ ‘ਚ ਵਿਜ਼ੀਬਿਲਟੀ ਜ਼ੀਰੋ ‘ਤੇ ਪਹੁੰਚ ਗਈ। ਧੁੰਦ ਕਾਰਨ ਚੰਡੀਗੜ੍ਹ-ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਡਾਣਾਂ ਦੀ ਆਵਾਜਾਈ ‘ਚ ਵਿਘਨ ਪਿਆ ਹੈ। ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਬੈਂਕਾਕ ਤੋਂ ਆ ਰਹੀ ਫਲਾਈਟ ਅੰਮ੍ਰਿਤਸਰ ‘ਚ ਨਹੀਂ ਉਤਰ ਸਕੀ ਅਤੇ ਇਸ ਨੂੰ ਲਖਨਊ ਵੱਲ ਮੋੜ ਦਿੱਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਰਾਤ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਜਿਸ ਕਾਰਨ 5-6 ਦਸੰਬਰ ਨੂੰ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/