Weather update : ਹਰਿਆਣਾ ‘ਚ ਅਚਾਨਕ ਬਦਲਿਆ ਮੌਸਮ
– ਤੇਜ਼ ਹਨੇਰੀ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਸ਼ੁਰੂ

ਹਰਿਆਣਾ, 29 ਮਈ (ਵਿਸ਼ਵ ਵਾਰਤਾ): ਹਰਿਆਣਾ ਵਿੱਚ ਅਚਾਨਕ ਮੌਸਮ ਬਦਲ ਗਿਆ। ਕਈ ਥਾਵਾਂ ਤੇ ਮੀਂਹ ਨਾਲ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਹਰਿਆਣਾ ਦੇ ਚਰਖੀ ਦਾਦਰੀ, ਝੱਜਰ ਅਤੇ ਰੇਵਾੜੀ ਵਿੱਚ ਮੀਂਹ ਸ਼ੁਰੂ ਹੋ ਗਿਆ ਹੈ। ਹਨੇਰੀ- ਤੂਫ਼ਾਨ ਚੱਲ ਰਿਹਾ ਹੈ। ਸੋਨੀਪਤ ਵਿੱਚ ਅਸਮਾਨ ‘ਚ ਬੱਦਲਵਾਈ ਹੈ। ਮੌਸਮ ਵਿਭਾਗ ਨੇ ਪਲਵਲ, ਨੂਹ, ਫਰੀਦਾਬਾਦ, ਗੁਰੂਗ੍ਰਾਮ, ਮਹਿੰਦਰਗੜ੍ਹ, ਚਰਖੀ ਦਾਦਰੀ, ਰੇਵਾੜੀ, ਝੱਜਰ, ਰੋਹਤਕ ਵਿੱਚ ਸ਼ਾਮ 7 ਵਜੇ ਤੱਕ ਬਿਜਲੀ-ਗਰਜ ਅਤੇ ਤੂਫ਼ਾਨ (40-60 ਕਿਲੋਮੀਟਰ ਪ੍ਰਤੀ ਘੰਟਾ) ਦੀ ਚਿਤਾਵਨੀ ਜਾਰੀ ਕੀਤੀ ਹੈ।
ਇਸ ਦੇ ਨਾਲ ਹੀ ਚੰਡੀਗੜ੍ਹ ਮੌਸਮ ਵਿਭਾਗ ਕੇਂਦਰ ਦੇ ਅਨੁਸਾਰ, 30 ਮਈ ਨੂੰ ਵੀ ਪੂਰੇ ਹਰਿਆਣਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਰਾਜ ਦੇ 5 ਜ਼ਿਲ੍ਹਿਆਂ ਅੰਬਾਲਾ, ਪੰਚਕੂਲਾ, ਕੁਰੂਕਸ਼ੇਤਰ, ਕੈਥਲ ਅਤੇ ਯਮੁਨਾ ਨਗਰ ਵਿੱਚ 50-75 ਪ੍ਰਤੀਸ਼ਤ ਮੀਂਹ ਪੈ ਸਕਦਾ ਹੈ।ਇਸ ਦੇ ਨਾਲ ਹੀ 4 ਜ਼ਿਲਿਆਂ ਜੀਂਦ, ਕਰਨਾਲ, ਪਾਣੀਪਤ ਅਤੇ ਸੋਨੀਪਤ ‘ਚ 25-50 ਫੀਸਦੀ ਅਤੇ 13 ਜ਼ਿਲਿਆਂ ਸਿਰਸਾ, ਫਤਿਹਾਬਾਦ, ਹਿਸਾਰ, ਭਿਵਾਨੀ, ਰੋਹਤਕ, ਚਰਖੀ ਦਾਦਰੀ, ਝੱਜਰ, ਮਹਿੰਦਰਗੜ੍ਹ, ਰੇਵਾੜੀ, ਗੁਰੂਗ੍ਰਾਮ, ਫਰੀਦਾਬਾਦ ਅਤੇ ਪਲਵਲ ‘ਚ 25 ਫੀਸਦੀ ਤੱਕ ਮੀਂਹ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























