Weather Update : ਸੂਬੇ ‘ਚ ਗਰਮੀ ਨੇ ਫੜਿਆ ਜ਼ੋਰ ; 9 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ
ਚੰਡੀਗੜ੍ਹ, 16ਮਈ(ਵਿਸ਼ਵ ਵਾਰਤਾ) Weather Update : ਸੂਬੇ ਵਿੱਚ ਗਰਮੀ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪੰਜਾਬ ਰਾਜ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1 ਡਿਗਰੀ ਸੈਲਸੀਅਸ ਵਧਿਆ ਹੈ।

ਅੱਜ ਸੂਬੇ ਦੇ 9 ਜ਼ਿਲ੍ਹਿਆਂ ਲਈ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ ਜਿਸਦੇ ਅਨੁਸਾਰ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕੱਲ੍ਹ 17 ਮਈ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਗਰਮੀ ਤੋਂ ਥੋੜ੍ਹੀ ਰਾਹਤ ਮਿਲਣ ਦੀ ਉਮੀਦ ਹੈ। 18 ਮਈ ਨੂੰ ਪੂਰੇ ਸੂਬੇ ਵਿੱਚ ਮੌਸਮ ਆਮ ਰਹਿਣ ਦੀ ਸੰਭਾਵਨਾ ਹੈ। ਹਾਲਾਂਕਿ 19 ਮਈ ਨੂੰ ਉੱਤਰ-ਪੱਛਮੀ ਪੰਜਾਬ ਲਈ ਹਨੇਰੀ ਚੱਲਣ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਦੋਂ ਕਿ ਦੱਖਣ-ਪੂਰਬੀ ਹਿੱਸਿਆਂ ਵਿੱਚ ਸਥਿਤੀ ਆਮ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























