Weather Update : ਸੂਬੇ ‘ਚ ਗਰਮੀ ਦਾ ਕਹਿਰ ; ਲਗਾਤਾਰ ਵਧ ਰਿਹਾ ਪਾਰਾ
ਚੰਡੀਗੜ੍ਹ, 28ਅਪ੍ਰੈਲ(ਵਿਸ਼ਵ ਵਾਰਤਾ) Weather Update : ਪੰਜਾਬ (PUNJAB), ਹਰਿਆਣਾ, ਚੰਡੀਗੜ੍ਹ ਸਮੇਤ ਪੂਰੇ ਉਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ 42.9 ਡਿਗਰੀ ਸੈਲਸੀਅਸ ਬਠਿੰਡਾ ਵਿੱਚ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ, 1 ਮਈ, 2025 ਤੱਕ ਪੰਜਾਬ ਨੂੰ ਹੀਟਵੇਵ ਪ੍ਰਭਾਵਿਤ ਕਰਦੀ ਰਹੇਗੀ। ਇੰਨਾ ਹੀ ਨਹੀਂ 1 ਮਈ ਨੂੰ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਤੇਜ਼ ਹਵਾਵਾਂ ਚੱਲਣ ਦਾ ਅਲਰਟ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























