Weather Update : ਸੂਬੇ ਵਿੱਚ ਫਿਰ ਵਧਣ ਲੱਗਾ ਤਾਪਮਾਨ ; ਆਉਣ ਵਾਲੇ ਦਿਨਾਂ ਵਿੱਚ ਹੋਰ ਵਧੇਗੀ ਗਰਮੀ

ਚੰਡੀਗੜ੍ਹ, 7ਜੂਨ(ਵਿਸ਼ਵ ਵਾਰਤਾ) Weather Update : ਸੂਬੇ ਵਿੱਚ ਤਾਪਮਾਨ ਇੱਕ ਵਾਰ ਫਿਰ ਵਧਣ ਲੱਗਾ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਤੇਜ਼ੀ ਨਾਲ ਵਾਧਾ ਦਰਜ ਕੀਤਾ ਗਿਆ ਹੈ। ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਗੰਭੀਰ ਸਥਿਤੀ ਵੱਲ ਇਸ਼ਾਰਾ ਕਰ ਰਿਹਾ ਹੈ। ਮੌਸਮ ਵਿਭਾਗ ਨੇ 9 ਜੂਨ ਤੋਂ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧੇ ਦੇ ਨਾਲ ਹੀਟਵੇਵ ਅਲਰਟ ਵੀ ਜਾਰੀ ਕੀਤਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ ਅੱਜ ਅਤੇ ਕੱਲ੍ਹ ਨੂੰ ਸੂਬੇ ਵਿੱਚ ਗਰਮੀ ਦਾ ਕੋਈ ਖਾਸ ਅਸਰ ਦੇਖਣ ਨੂੰ ਨਹੀਂ ਮਿਲੇਗਾ , ਪਰ 9 ਜੂਨ ਤੋਂ ਸਥਿਤੀ ਗੰਭੀਰ ਹੋਣ ਦੀ ਸੰਭਾਵਨਾ ਹੈ। 9 ਜੂਨ ਤੋਂ ਪੰਜਾਬ ਦੇ ਦੱਖਣੀ ਜ਼ਿਲ੍ਹਿਆਂ ਵਿੱਚ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















