Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ
ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਦੱਖਣ-ਪੱਛਮੀ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਜਾ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ 8 ਸਤੰਬਰ ਤੋਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਸਮੇਤ ਉੱਤਰ-ਪੱਛਮੀ, ਮੱਧ, ਪੂਰਬੀ ਅਤੇ ਉੱਤਰ-ਪੂਰਬੀ ਭਾਰਤ ਦੇ 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਦੱਖਣੀ ਗੁਜਰਾਤ ਤੋਂ ਉੱਤਰ ਪ੍ਰਦੇਸ਼ ਦੇ ਮੱਧ ਹਿੱਸੇ ਤੱਕ ਹੇਠਲੇ ਅਤੇ ਮੱਧ ਵਾਯੂਮੰਡਲ ਵਿੱਚ ਚੱਕਰਵਾਤੀ ਹਵਾਵਾਂ ਦਾ ਖੇਤਰ ਬਣਿਆ ਹੋਇਆ ਹੈ। ਇਸ ਕਾਰਨ ਮੰਗਲਵਾਰ ਤੋਂ ਕਈ ਇਲਾਕਿਆਂ ਵਿੱਚ ਮੌਸਮ ਬਦਲਣ ਦੀ ਸੰਭਾਵਨਾ ਹੈ।
13 ਸਤੰਬਰ ਤੱਕ ਜੰਮੂ-ਕਸ਼ਮੀਰ ਅਤੇ ਲੱਦਾਖ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੌਰਾਨ 13 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਅਤੇ 10 ਤੋਂ 13 ਸਤੰਬਰ ਤੱਕ ਉੱਤਰਾਖੰਡ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਬਿਹਾਰ ਅਤੇ ਓਡੀਸ਼ਾ ਸਮੇਤ ਪੂਰਬੀ ਭਾਰਤ ਦੇ ਕੁਝ ਸੂਬਿਆਂ ਵਿੱਚ ਗਰਜ-ਚਮਕ ਨਾਲ ਤੇਜ਼ ਹਵਾਵਾਂ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਜਤਾਈ ਗਈ ਹੈ। ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦਾ ਖ਼ਤਰਾ ਵੀ ਬਣ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























