Weather Update : ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ, 13ਅਗਸਤ(ਵਿਸ਼ਵ ਵਾਰਤਾ) Weather Update : ਸੂਬੇ ਦੇ ਕਈ ਹਿੱਸਿਆਂ ਵਿੱਚ ਇਨ੍ਹੀਂ ਦਿਨੀਂ ਮੀਂਹ ਪੈ ਰਿਹਾ ਹੈ। ਅੱਜ ਅਤੇ ਅਗਲੇ ਦੋ ਦਿਨਾਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਮੌਸਮ ਵਿਭਾਗ ਨੇ 15 ਅਗਸਤ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ 75 ਤੋਂ 100 ਪ੍ਰਤੀਸ਼ਤ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ 25 ਤੋਂ 50 ਪ੍ਰਤੀਸ਼ਤ ਖੇਤਰ ਵਿੱਚ ਮੀਂਹ ਪਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ ਅਤੇ ਪਟਿਆਲਾ ਸ਼ਾਮਲ ਹਨ। ਇਸ ਤੋਂ ਇਲਾਵਾ ਅੱਜ ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























