Weather Update : ਪੰਜਾਬ ਵਿੱਚ ਫਿਰ ਬਦਲਿਆ ਮੌਸਮ ; 12 ਜ਼ਿਲ੍ਹਿਆਂ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ
ਅਗਲੇ ਦੋ ਦਿਨਾਂ ਤੱਕ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ, 21ਜੁਲਾਈ(ਵਿਸ਼ਵ ਵਾਰਤਾ) Weather Update : ਸੂਬੇ ਵਿੱਚ ਮੁੜ ਤੋਂ ਮੌਸਮ ਦਾ ਮਿਜਾਜ਼ ਬਦਲਦਾ ਨਜ਼ਰ ਆ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ।

ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਰਿਪੋਰਟ ਅਨੁਸਾਰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਿਹਾ ਕਿ 21 ਅਤੇ 22 ਜੁਲਾਈ ਨੂੰ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ 12 ਸੈਂਟੀਮੀਟਰ ਜਾਂ ਇਸ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























