Weather Update : ਸੂਬੇ ‘ਚ ਛਾਈ ਸੰਘਣੀ ਧੁੰਦ ; 12 ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ
ਚੰਡੀਗੜ੍ਹ, 17ਜਨਵਰੀ(ਵਿਸ਼ਵ ਵਾਰਤਾ) ਪੰਜਾਬ ਵਿੱਚ ਅੱਜ ਵੀ ਧੁੰਦ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵੀਰਵਾਰ ਰਾਤ ਤੋਂ ਹੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਾ ਪ੍ਰਭਾਵ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ਤੇ ਸੰਘਣੀ ਧੁੰਦ ਛਾਈ ਹੋਈ ਹੈ। ਬੀਤੇ ਦਿਨ ਤਾਪਮਾਨ ਵਿੱਚ 3.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਅੰਮ੍ਰਿਤਸਰ ਵਿੱਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ ਰਹੀ ਹੈ। ਅੰਮ੍ਰਿਤਸਰ ਤੋਂ ਇਲਾਵਾ ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਵਿੱਚ ਵੀ ਧੁੰਦ ਦਾ ਪ੍ਰਭਾਵ ਦੇਖਿਆ ਗਿਆ।
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿੱਚ ਸੰਘਣੀ ਧੁੰਦ ਦਾ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/