Weather Update : ਸੂਬੇ ‘ਚ ਵਧੀ ਠੰਢ ; ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ
ਚੰਡੀਗੜ੍ਹ, 14ਦਸੰਬਰ(ਵਿਸ਼ਵ ਵਾਰਤਾ) ਮੌਸਮ ਵਿਭਾਗ ਨੇ ਪੰਜਾਬ ਵਿੱਚ ਸੀਤ ਲਹਿਰ ਅਤੇ ਠੰਡ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਸਮੇਤ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਪੰਜਾਬ ‘ਚ ਸ਼ੁੱਕਰਵਾਰ ਨੂੰ ਸੰਗਰੂਰ ‘ਚ ਘੱਟੋ-ਘੱਟ ਤਾਪਮਾਨ 1.1 ਡਿਗਰੀ ਤੱਕ ਪਹੁੰਚ ਗਿਆ। ਜਦਕਿ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ।
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਸੀਤ ਲਹਿਰ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਸ਼ਾਮਿਲ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/