Weather Update : ਪੰਜਾਬ ਵਿੱਚ ਬਦਲੇਗਾ ਮੌਸਮ ; ਘਟੇਗੀ ਠੰਢ , ਆਉਣ ਵਾਲੇ ਦਿਨਾਂ ‘ਚ ਮੌਸਮ ਰਹੇਗਾ ਖੁਸ਼ਕ

ਚੰਡੀਗੜ੍ਹ, 10 ਫਰਵਰੀ(ਵਿਸ਼ਵ ਵਾਰਤਾ) Weather Update : ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਾਫ਼ ਮੌਸਮ ਰਹੇਗਾ। ਹੌਲੀ-ਹੌਲੀ ਮੌਸਮ ਵਿ4ਚ ਤਬਦੀਲੀ ਆਉਣੀ ਸ਼ੁਰੂ ਹੋ ਗਈ ਹੈ। ਸੋਮਵਾਰ ਦੁਪਹਿਰ ਨੂੰ ਕੁਝ ਇਲਾਕਿਆਂ ਵਿੱਚ ਬੱਦਲ ਛਾਏ ਪਰ ਪਹਾੜਾਂ ਤੋਂ ਚੱਲੀਆਂ ਠੰਢੀਆਂ ਹਵਾਵਾਂ ਕਾਰਨ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਗਿਰਾਵਟ ਆਈ। ਤਾਪਮਾਨ 0.9 ਡਿਗਰੀ ਸੈਲਸੀਅਸ ਡਿੱਗ ਗਿਆ। ਹਾਲਾਂਕਿ, ਇਹ ਆਮ ਨਾਲੋਂ 1.7 ਡਿਗਰੀ ਵੱਧ ਹੈ।
ਅੱਜ ਹਵਾਵਾਂ ਚੱਲਦੀਆਂ ਰਹਿਣਗੀਆਂ। ਮੌਸਮ ਵਿਭਾਗ ਅਨੁਸਾਰ, ਇਸ ਸਮੇਂ ਦੌਰਾਨ ਮੌਸਮ ਸਾਫ਼ ਰਹੇਗਾ। ਮੀਂਹ, ਗਰਜ-ਤੂਫ਼ਾਨ ਜਾਂ ਧੁੰਦ ਦੀ ਕੋਈ ਚੇਤਾਵਨੀ ਨਹੀਂ ਹੈ। ਦੋ ਦਿਨਾਂ ਤੱਕ ਤਾਪਮਾਨ ਵਧੇਗਾ। ਤਾਪਮਾਨ ਵਧਣ ਦੇ ਨਾਲ, ਮਾਹਿਰਾਂ ਦਾ ਮੰਨਣਾ ਹੈ ਕਿ ਠੰਡ ਦਾ ਸਿਖਰ ਲੰਘ ਗਿਆ ਹੈ। ਮੌਸਮ ਵਿਭਾਗ ਨੇ 15 ਫਰਵਰੀ ਤੱਕ ਸਾਫ਼ ਮੌਸਮ ਦੀ ਭਵਿੱਖਬਾਣੀ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























