Weather Update : ਪੰਜਾਬ ‘ਚ ਠੰਢ ਫੜੇਗੀ ਜ਼ੋਰ ; ਕੁਝ ਥਾਵਾਂ ‘ਤੇ ਧੁੰਦ ਪੈਣੀ ਸ਼ੁਰੂ

ਚੰਡੀਗੜ੍ਹ, 24ਨਵੰਬਰ(ਵਿਸ਼ਵ ਵਾਰਤਾ) Weather Update : ਅੱਜ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਦਿਨ ਅਤੇ ਰਾਤ ਦਾ ਤਾਪਮਾਨ ਵੀ ਘੱਟਦਾ ਜਾ ਰਿਹਾ ਹੈ। ਔਸਤ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਸੈਲਸੀਅਸ ਘਟਿਆ ਹੈ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ ਹੈ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 28.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ,ਜਦੋਂ ਕਿ ਸਭ ਤੋਂ ਘੱਟ ਤਾਪਮਾਨ 6.0 ਡਿਗਰੀ ਸੈਲਸੀਅਸ (ਆਦਮਪੁਰ) ਰਿਹਾ। ਰਾਜ ਦੇ ਕੁਝ ਇਲਾਕਿਆਂ ਵਿੱਚ ਹਲਕੀ ਧੁੰਦ ਵੀ ਦੇਖੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਚਾਰ ਦਿਨਾਂ ਵਿੱਚ ਰਾਤ ਦੇ ਤਾਪਮਾਨ ਵਿੱਚ ਲਗਭਗ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ; ਉਸ ਤੋਂ ਬਾਅਦ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























