Weather Update : ਪੰਜਾਬ ‘ਚ ਸ਼ੀਤ ਲਹਿਰ ਨਾਲ਼ ਡਿੱਗਿਆ ਪਾਰਾ : ਸ਼ਿਮਲਾ ਮਨਾਲੀ ਤੋਂ ਵੀ ਠੰਡੇ ਪੰਜਾਬ ਦੇ ਸ਼ਹਿਰ
ਚੰਡੀਗੜ੍ਹ, 19ਦਸੰਬਰ(ਵਿਸ਼ਵ ਵਾਰਤਾ) ਪੰਜਾਬ ‘ਚ ਸੀਤ ਲਹਿਰ ਕਾਰਨ ਅੱਤ ਦੀ ਠੰਢ ਪੈ ਰਹੀ ਹੈ। ਬੁੱਧਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 2 ਤੋਂ ਤਿੰਨ ਡਿਗਰੀ ਘੱਟ ਸੀ। ਅੱਠ ਜ਼ਿਲ੍ਹੇ ਸ਼ਿਮਲਾ ਨਾਲੋਂ ਠੰਢੇ ਰਹੇ। ਫਰੀਦਕੋਟ ਸੂਬੇ ਵਿੱਚ ਲਗਾਤਾਰ ਤੀਜੇ ਦਿਨ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ 0.9 ਡਿਗਰੀ ਰਿਹਾ। ਸੱਤ ਜ਼ਿਲ੍ਹਿਆਂ ਵਿੱਚ ਤਾਪਮਾਨ ਪੰਜ ਡਿਗਰੀ ਤੋਂ ਹੇਠਾਂ ਰਿਹਾ। ਵੱਧ ਤੋਂ ਵੱਧ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ। ਸੂਬੇ ‘ਚ 25 ਦਸੰਬਰ ਤੱਕ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਅਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਂ ਨੇੜੇ ਪਹੁੰਚ ਸਕਦਾ ਹੈ।
ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ 24 ਦਸੰਬਰ ਤੱਕ ਸੀਤ ਲਹਿਰ ਤੋਂ ਕੋਈ ਰਾਹਤ ਨਹੀਂ ਮਿਲੇਗੀ। ਊਨਾ ਵਿੱਚ ਘੱਟੋ-ਘੱਟ ਤਾਪਮਾਨ 1.4 ਡਿਗਰੀ ਦਰਜ ਕੀਤਾ ਗਿਆ। ਦੋ ਦਿਨ ਪਹਿਲਾਂ ਕਲਪਾ ਵਿੱਚ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਕਿ 33 ਸਾਲਾਂ ਬਾਅਦ ਸਭ ਤੋਂ ਵੱਧ ਹੈ। ਹਿਮਾਚਲ ਪ੍ਰਦੇਸ਼ ‘ਚ ਅੱਠ ਥਾਵਾਂ ‘ਤੇ ਤਾਪਮਾਨ ਮਨਫ਼ੀ ਹੈ। ਲਾਹੌਲ ਦੇ ਤਾਬੋ ਵਿੱਚ ਤਾਪਮਾਨ -7.4 ਡਿਗਰੀ ਸੈਲਸੀਅਸ ਰਿਹਾ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਰਾਤ ਦਾ ਤਾਪਮਾਨ ਚਾਰ ਡਿਗਰੀ ਸੈਲਸੀਅਸ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ ਅਤੇ ਠੰਢ ਦਾ ਕਹਿਰ ਜਾਰੀ ਹੈ। ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਗਿਆਨੀਆਂ ਅਨੁਸਾਰ ਜਦੋਂ ਰਾਤ ਦਾ ਤਾਪਮਾਨ ਪੰਜ ਡਿਗਰੀ ਸੈਲਸੀਅਸ ਤੋਂ ਹੇਠਾਂ ਜਾਂਦਾ ਹੈ ਤਾਂ ਧੁੰਦ ਪੈਣੀ ਸ਼ੁਰੂ ਹੋ ਜਾਂਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/